ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 8 ਮੈਂਬਰੀ ਨਸ਼ਾ ਛੁਡਾਊ ਕਮੇਟੀ ਦਾ ਗਠਨ

ਜਲੰਧਰ , 19 ਅਗਸਤ – ਨਸ਼ਾ ਛੁਡਾਊ ਯਤਨਾਂ ਨੂੰ ਹੋਰ ਅਸਰਦਾਰ ਢੰਗ ਨਾਲ ਜ਼ਮੀਨੀ ਪੱਧਰ ਉੱਪਰ ਲਾਗੂ ਕਰਨ ਤੇ ਜਾਗਰੂਕਤਾ ਮੁਹਿੰਮ ਨੂੰ ਵਿਆਪਕ ਪੱਧਰ ਉੱਪਰ ਚਲਾਉਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 8 ਮੈਂਬਰੀ “ਨਸ਼ਾ ਛੁਡਾਊ ਕਮੇਟੀ “ ਦਾ ਗਠਨ ਕੀਤਾ ਗਿਆ ਹੈ ।

ਕਮੇਟੀ ਦੀ ਅਗਵਾਈ ਡਿਪਟੀ ਕਮਿਸ਼ਨਰ ਜਲੰਧਰ ਕਰਨਗੇ ਜਦਕਿ ਵਧੀਕ ਡਿਪਟੀ ਕਮਿਸ਼ਨਰ (ਵਿਕਾਸ ) , ਐਸ ਐਸ ਪੀ ਦਿਹਾਤੀ , ਡਿਪਟੀ ਕਮਿਸ਼ਨਰ ਪੁਲਿਸ , ਜ਼ਿਲ੍ਹਾ ਲੋਕ ਸੰਪਰਕ ਅਫਸਰ , ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਤੇ ਜ਼ਿਲ੍ਹਾ ਖੇਡ ਅਫ਼ਸਰ ਨੂੰ ਵੀ ਕਮੇਟੀ ਵਿੱਚ ਸ਼ਾਮਿਲ ਕੀਤਾ ਗਿਆ ਹੈ ।

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ ਨਿਰਦੇਸ਼ ਅਨੁਸਾਰ ਬਣਾਈ ਗਏ ਇਸ ਕਮੇਟੀ ਵਲੋਂ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਲੋਕਾਂ ਤੇ ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਜਾਣੂੰ ਕਰਵਾਉਣ ਲਈ ਵਡੱਮੁੱਲੇ ਯਤਨ ਕੀਤੇ ਜਾਣਗੇ ।

Leave a Comment

Your email address will not be published. Required fields are marked *

Scroll to Top