ਅਗਨੀਵੀਰ ਭਰਤੀ ਦੀ ਲਿਖਤੀ ਪ੍ਰੀਖਿਆ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਸਹੂਲਤ

ਜਲੰਧਰ- ਡਿਪਟੀ ਡਾਇਰੈਕਟਰ ਰੋਜ਼ਗਾਰ ਵਿਭਾਗ ਨੀਲਮ ਮਹੇ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਗਨੀਵੀਰ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਲਈ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਮੁਫ਼ਤ ਕੋਚਿੰਗ ਕਲਾਸਾਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਜਲੰਧਰ ਅਤੇ ਕੇ.ਆਰ.ਐਮ. ਡੀਏਵੀ ਕਾਲਜ, ਨਕੋਦਰ ਵਿਖੇ ਸ਼ੁਰੂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਇਹਨਾਂ ਮੁਫ਼ਤ ਕੋਚਿੰਗ ਕਲਾਸਾਂ ਵਿੱਚ ਦਾਖ਼ਲਾ ਲੈਣ ਦੇ ਚਾਹਵਾਨ ਪ੍ਰਾਰਥੀ 19 ਮਈ 2025 ਤੱਕ ਗੂਗਲ  ਲਿੰਕ https://forms.gle/cYGBzRfpMamuT5kb9  ਜਾਂ ਮੋਬਾਇਲ ਨੰਬਰ  90569-20100 ’ਤੇ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪ੍ਰਾਰਥੀ  ਦਫ਼ਤਰ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਜਲੰਧਰ ਵਿਖੇ ਵਿਜ਼ਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਚਿੰਗ ਕਲਾਸਾਂ ਦੌਰਾਨ ਮਾਹਿਰ ਅਧਿਆਪਕਾਂ ਦੁਆਰਾ ਪ੍ਰਾਰਥੀਆਂ ਨੂੰ ਲਿਖਤੀ ਇਮਤਿਹਾਨ ਨਾਲ ਸਬੰਧਤ ਵਿਸ਼ਿਆਂ ਦੀ ਵਿਸਥਾਰਪੂਰਵਕ ਤਿਆਰੀ ਕਰਵਾਈ ਜਾਵੇਗੀ ਅਤੇ ਨੋਟਸ ਵੀ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਮੁਫ਼ਤ ਕੋਚਿੰਗ ਕਲਾਸ ਦੌਰਾਨ ਉਮੀਦਵਾਰ ਪਾਸੋਂ ਕੋਈ ਫੀਸ ਨਹੀਂ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਨੌਵਜਾਨਾਂ ਨੂੰ ਇਹਨਾਂ ਮੁਫ਼ਤ ਕੋਚਿੰਗ ਕਲਾਸਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ।
—————-

Leave a Comment

Your email address will not be published. Required fields are marked *

Scroll to Top