ਅਗਨੀਵੀਰ ਭਰਤੀ ਰੈਲੀ 2025-26 ਲਈ ਮੁਫ਼ਤ ਕੋਚਿੰਗ ਕਲਾਸਾਂ 26 ਤੋਂ

ਜਲੰਧਰ, 23 ਮਈ : ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਅਗਨੀਵੀਰ ਭਰਤੀ ਬਾਬਤ ਲਿਖ਼ਤੀ ਅਤੇ ਫਿਜ਼ੀਕਲ ਪ੍ਰੀਖਿਆ ਦੀ ਤਿਆਰੀ ਲਈ 26 ਮਈ 2025 ਤੋਂ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਸੋਮਵਾਰ ਤੋਂ ਸ਼ੁਰੂ ਹੋਣ ਵਾਲੀਆਂ ਕੋਚਿੰਗ ਕਲਾਸਾਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਜਲੰਧਰ ਅਤੇ ਕੇ.ਆਰ.ਐਮ. ਡੀ.ਏ.ਵੀ. ਕਾਲਜ, ਨਕੋਦਰ ਵਿਖੇ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੁਫ਼ਤ ਕੋਚਿੰਗ ਪ੍ਰਾਪਤ ਕਰਨ ਲਈ ਬਿਨੈਕਾਰ 26 ਮਈ ਦੁਪਹਿਰ 12:00 ਵਜੇ ਉਕਤ ਕੋਚਿੰਗ ਸਥਾਨਾਂ ’ਤੇ ਰਿਪੋਰਟ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਕੋਚਿੰਗ ਕਲਾਸਾਂ ਦੌਰਾਨ ਮਾਹਿਰ ਅਧਿਆਪਕਾਂ ਵੱਲੋਂ ਉਮੀਦਵਾਰਾਂ ਨੂੰ ਲਿਖਤੀ ਇਮਤਿਹਾਨ ਨਾਲ ਸਬੰਧਤ ਵਿਸ਼ਿਆਂ ਦੀ ਵਿਸਥਾਰਪੂਰਵਕ ਤਿਆਰੀ ਕਰਵਾਈ ਜਾਵੇਗੀ ਅਤੇ ਨੋਟਸ ਵੀ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਕੋਚਿੰਗ ਬਿਲਕੁਲ ਮੁਫ਼ਤ ਹੋਵੇਗੀ, ਜਿਸ ਦੇ ਲਈ ਉਮੀਦਵਾਰ ਕੋਲੋਂ ਕੋਈ ਵੀ ਫੀਸ ਨਹੀਂ ਲਈ ਜਾਵੇਗੀ।
ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰ. 90569-20100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Comment

Your email address will not be published. Required fields are marked *

Scroll to Top