ਜਲੰਧਰ, 22 ਦਸੰਬਰ: ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰਮੀ ਅਗਨੀਵੀਰ, ਟੀ.ਏ. ਆਰਮੀ ਅਤੇ ਐਸ.ਐਸ.ਸੀ. ਦੀ ਭਰਤੀ ਦੀ ਤਿਆਰੀ ਲਈ ਸੀ-ਪਾਈਟ ਕੈਂਪ, ਥੇਹ ਕਾਂਜਲਾ ਵਿਖੇ ਮੁਫ਼ਤ ਟ੍ਰੇਨਿੰਗ ਸ਼ੁਰੂ ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪ੍ਰਾਰਥੀਆਂ ਨੇ ਆਰਮੀ ਅਗਨੀਵੀਰ ਦਾ ਲਿਖਤੀ ਟੈਸਟ ਪਾਸ ਕਰ ਲਿਆ ਹੈ, ਉਹ ਫਿਜ਼ੀਕਲ ਟੈਸਟ ਦੀ ਟ੍ਰੇਨਿੰਗ ਲਈ ਅਤੇ ਜਿਨ੍ਹਾਂ ਬਿਨੈਕਾਰਾਂ ਨੇ ਟੀ.ਏ.ਆਰਮੀ ਦਾ ਫਿਜ਼ੀਕਲ ਟੈਸਟ ਪਾਸ ਕਰ ਲਿਆ ਹੈ, ਉਹ ਲਿਖਤੀ ਪੇਪਰ ਦੀ ਤਿਆਰੀ ਲਈ ਸੀ-ਪਾਈਟ ਕੈਂਪ, ਥੇਹ ਕਾਂਜਲਾ, ਕਪੂਰਥਲਾ ਵਿਖੇ ਮੁਫ਼ਤ ਟ੍ਰੇਨਿੰਗ ਦੀ ਸਹੂਲਤ ਲਈ ਸੰਪਰਕ ਕਰ ਸਕਦੇ ਹਨ ।ਉਨ੍ਹਾਂ ਦੱਸਿਆ ਕਿ ਕੈਂਪ ਵਿਖੇ ਸਿਖਿਆਰਥੀਆਂ ਨੂੰ ਹੋਸਟਲ, ਖਾਣਾ, ਜਿੰਮ, ਸਮਾਰਟ ਕਲਾਸ ਰੂਮ ਆਦਿ ਵਰਗੀਆਂ ਮੁਫ਼ਤ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ।
ਟ੍ਰੇਨਿੰਗ ਅਫ਼ਸਰ ਸੀ-ਪਾਈਟ ਕੈਂਪ ਕੈਪਟਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਪ੍ਰਾਰਥੀ ਐਸ.ਐਸ.ਸੀ. ਦੀ ਭਰਤੀ ਲਈ ਮੁਫ਼ਤ ਲਿਖਤੀ ਅਤੇ ਫਿਜ਼ੀਕਲ ਸਿਖ਼ਲਾਈ ਲੈਣ ਦੇ ਚਾਹਵਾਨ ਹਨ, ਉਹ ਆਪਣੇ ਨਾਲ ਦਸਵੀਂ ਜਾਂ ਬਾਰਵੀਂ ਕਲਾਸ ਦਾ ਸਰਟੀਫਿਕੇਟ, ਆਧਾਰ ਕਾਰਡ, ਦੋ ਪਾਸਪੋਰਟ ਸਾਈਜ਼ ਫੋਟੋਗ੍ਰਾਫ਼ ਅਤੇ ਅਸਾਮੀ ਲਈ ਅਪਲਾਈ ਕੀਤੇ ਆਨਲਾਈਨ ਫਾਰਮ ਦੀ ਕਾਪੀ ਲੈ ਕੇ ਸੀ-ਪਾਈਟ ਕੈਂਪ, ਥੇਹ ਕਾਂਜਲਾ, ਕਪੂਰਥਲਾ ਵਿਖੇ ਪਹੁੰਚ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰਾਂ 83601-63527 ਅਤੇ 69002-00733 ’ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ।

















































