ਜਲੰਧਰ, 24 ਦਸੰਬਰ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਫਿਲੌਰ ਵਿਖੇ ਦਿਵਿਆਂਗਜਨ ਪ੍ਰਾਰਥੀਆਂ ਲਈ ਵਿਸ਼ੇਸ਼ ਤੌਰ ’ਤੇ ਸੰਸਾਰ ਦਿਵਸ ਮਨਾਇਆ ਗਿਆ।
ਇਸ ਮੌਕੇ ਬਾਲ ਵਿਕਾਸ ਤੇ ਪੰਚਾਇਤ ਅਫ਼ਸਰ ਰਾਜਵਿੰਦਰ ਕੌਰ, ਉਪ-ਖੇਤਰੀ ਰੋਜ਼ਗਾਰ ਦਫ਼ਤਰ ਤੋਂ ਸੰਦੀਪ ਕੁਮਾਰ, ਉਪ-ਖੇਤਰੀ ਰੋਜ਼ਗਾਰ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤੋਂ ਕਰੀਅਰ ਕਾਊਂਸਲਰ ਭਾਰਤੀ ਸ਼ਰਮਾ, ਸੀਨੀਅਰ ਸਹਾਇਕ ਵਿਕਾਸ ਖੋਸਲਾ, ਰੂਡਸੈੱਟ ਸੰਸਥਾ ਜਲੰਧਰ ਤੋਂ ਪਰਗਟ ਵਾਲੀਆ ਆਦਿ ਵੱਲੋਂ ਸ਼ਿਰਕਤ ਕੀਤੀ ਗਈ।
ਸਮਾਗਮ ਦੌਰਾਨ ਭਾਗ ਲੈਣ ਵਾਲੇ ਦਿਵਿਆਂਗਜਨ ਪ੍ਰਾਰਥੀਆਂ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਵੱਖ-ਵੱਖ ਖੇਤਰਾਂ ਵਿੱਚ ਰੋਜ਼ਗਾਰ ਦੇ ਅਵਸਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ ਲਈ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਸਬਸਿਡੀ ’ਤੇ ਮੁਹੱਈਆ ਕਰਵਾਏ ਜਾਂਦੇ ਕਰਜ਼ਿਆਂ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ ਤਾਂ ਜੋ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਪ੍ਰਾਰਥੀ ਸਰਕਾਰ ਵੱਲੋਂ ਸਬਸਿਡੀ ਤਹਿਤ ਘੱਟ ਵਿਆਜ ’ਤੇ ਪ੍ਰਦਾਨ ਕੀਤਾ ਜਾਂਦਾ ਕਰਜ਼ਾ ਪ੍ਰਾਪਤ ਕਰ ਕੇ ਆਪਣਾ ਮਨਪਸੰਦ ਕਾਰੋਬਾਰ ਸਥਾਪਤ ਕਰਨ ਵਿੱਚ ਸਫ਼ਲ ਹੋ ਸਕਣ।
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਰੋਜ਼ਗਾਰ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਦਫ਼ਤਰ ਦੇ ਹੈਲਪਲਾਈਨ ਨੰ. 90569- 20100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
- +91 99148 68600
- info@livepunjabnews.com