ਜਲੰਧਰ, 11 ਸਤੰਬਰ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬਲਾਕ ਪੱਧਰੀ ਮੁਕਾਬਲਿਆਂ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ਦੇ ਦਿਲਚਸਪ ਮੁਕਾਬਲੇ ਹੋਏ, ਜਿਨ੍ਹਾਂ ਵਿੱਚ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਬਲਾਕ ਭੋਗਪੁਰ ਦੇ ਕਬੱਡੀ ਸਰਕਲ ਸਟਾਈਲ ਅੰਡਰ-17 ਲੜਕੇ ਮੁਕਾਬਲੇ ਵਿੱਚ ਐਲਕਾਨ ਪਬਲਿਕ ਸਕੂਲ, ਕਾਲਾ ਬਕਰਾ ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭਟਨੂਰਾ ਦੂਜਾ ਸਥਾਨ ֹ’ਤੇ ਰਿਹਾ।
ਬਲਾਕ ਜਲੰਧਰ ਪੂਰਬੀ ਦੇ ਕਬੱਡੀ ਸਰਕਲ ਸਟਾਈਲ ਅੰਡਰ-21 (ਲੜਕੇ) ਮੁਕਾਬਲੇ ਵਿੱਚ ਟ੍ਰਿਨਿਟੀ ਗਰੁੱਪ ਆਫ਼ ਇੰਸਟੀਚਿਊਟ ਨੇ ਪਹਿਲਾ ਅਤੇ ਦੇਵੀ ਸਹਾਇ ਸਨਾਤਨ ਧਰਮ ਸੀਨੀਅਰ ਸੈਕੰਡਰੀ ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ।
ਖੋ-ਖੋ ਅੰਡਰ-21 ਲੜਕੀਆਂ ਮੁਕਾਬਲੇ ਵਿੱਚ ਦੇਵੀ ਸਹਾਇ ਸਨਾਤਨ ਧਰਮ ਸੀਨੀਅਰ ਸੈਕੰਡਰੀ ਸਕੂਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜਦਕਿ ਐਸ.ਡੀ. ਫੁੱਲਰਵਾਨ, ਪ੍ਰੇਮ ਚੰਦ ਮਾਰਕੰਡਾ ਕਾਲਜ, ਜਲੰਧਰ ਨੇ ਦੂਜਾ ਅਤੇ ਟ੍ਰਿਨਿਟੀ ਕਾਲਜ, ਜਲੰਧਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਖੋ-ਖੋ ਅੰਡਰ-21 ਲੜਕੇ ਮੁਕਾਬਲੇ ਵਿੱਚ ਦੋਆਬਾ ਕਲੱਬ, ਜਲੰਧਰ ਪਹਿਲੇ ਅਤੇ ਟ੍ਰਿਨਿਟੀ ਕਾਲਜ, ਜਲੰਧਰ ਦੂਜੇ ਸਥਾਨ ’ਤੇ ਰਿਹਾ।
ਬਲਾਕ ਰੁੜਕਾ ਕਲਾਂ ਖੋ-ਖੋ ਅੰਡਰ-20 (ਲੜਕੀਆਂ) ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਾਨਾ ਢੇਸੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਐਸ.ਟੀ.ਐਸ. ਵਰਲਡ ਸਕੂਲ ਦੂਜੇ ਸਥਾਨ ’ਤੇ ਰਿਹਾ।
ਫੁੱਟਬਾਲ ਅੰਡਰ-17 ਲੜਕੀਆਂ ਮੁਕਾਬਲੇ ਵਿੱਚ ਵਾਈ.ਐਫ.ਸੀ. ਰੁੜਕਾ ਕਲਾਂ ਪਹਿਲੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਾਦੂਵਾਲ ਦੂਜੇ ਸਥਾਨ ’ਤੇ ਰਿਹਾ। ਫੁੱਟਬਾਲ ਅੰਡਰ-14 ਲੜਕੇ ਮੁਕਾਬਲੇ ਵਿੱਚ ਵਾਈ.ਐਫ.ਸੀ. ਰੁੜਕਾ ਕਲਾਂ ਨੇ ਪਹਿਲਾ ਅਤੇ ਬੁੰਡਾਲਾ ਨੇ ਦੂਜਾ ਸਥਾਨ ਹਾਸਲ ਕੀਤਾ।
ਬਲਾਕ ਫਿਲੌਰ ਵਾਲੀਬਾਲ ਅੰਡਰ-14 ਲੜਕੀਆਂ ਮੁਕਾਬਲੇ ਵਿੱਚ ਮੰਸੂਰਪੁਰ ਪਹਿਲੇ ਅਤੇ ਸਰਕਾਰੀ ਮਿਡਲ ਸਕੂਲ, ਧਲੇਤਾ ਦੂਜੇ ਸਥਾਨ ’ਤੇ ਰਿਹਾ।
ਬਲਾਕ ਫਿਲੌਰ ਦੇ ਖੇਡ ਮੁਕਾਬਲਿਆਂ ਦੌਰਾਨ ‘ਆਪ’ ਆਗੂ ਹਰਜੋਤ ਕੌਰ ਲੋਟੀਆ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।