ਗੁਰਦੀਪ ਰੰਧਾਵਾ ਦੇ ਵਿਗੜੇ ਬੋਲਾਂ ਦਾ ਦਲਜੀਤ ਸਿੰਘ ਚੀਮਾ ਨੇ ਦਿੱਤਾ ਜਵਾਬ ਕਿਹਾ ‘ਆਓ ਮੈਦਾਨ ਵਿੱਚ ਅਸੀਂ ਵੀ ਵੇਖਦੇ ਹਾਂ’ਚੋਣ ਕਮਿਸ਼ਨ ਨੂੰ ਐਫ ਆਈ ਆਰ ਦਰਜ ਕਰਨ ਦੀ ਕਰਾਂਗੇ ਮੰਗ

ਗੁਰਦਾਸਪੁਰ(ਲਵਪ੍ਰੀਤ ਸਿੰਘ)- ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੁਲਿਸ ਜਿਲਾ ਬਟਾਲਾ ਦੇ ਹਲਕਾ ਡੇਰਾ ਬਾਬਾ ਨਾਨਕ ਤੋਂ ਆਪ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਵਲੋਂ ਆਪਣੇ ਆਪਣੇ ਭਾਸ਼ਣ ਦੌਰਾਨ ਅਕਾਲੀ ਅਤੇ ਕਾਂਗਰਸੀ ਵਰਕਰਾਂ ਨੂੰ ਇਲੈਕਸ਼ਨ ਬਸਤੇ ਫੜਨ ਤੇ ਨਤੀਜੇ ਭੁਗਤਣ ਦੀ ਧਮਕੀ ਦੀ ਵੀਡੀਓ ਸਾਹਮਣੇ ਆਉਣ ਤੇ ਡਾ. ਦਲਜੀਤ ਸਿੰਘ ਚੀਮਾ ਨੇ ਗੁਰਦੀਪ ਰੰਧਾਵਾ ਨੂੰ ਤਾੜਨਾ ਕਰਦੇ ਹੋਏ ਕਿਹਾ ਕਿ ਰੰਧਾਵਾ ਸੱਤਾ ਦੇ ਨਸ਼ੇ ਵਿੱਚ ਹੰਕਾਰੇ ਗਏ ਹਨ ਅਤੇ ਨਾਲ ਹੀ ਇਸ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਦੀ ਨਿਰਾਸ਼ਾ ਝਲਕਦੀ ਹੈ ਕਿਉਂਕਿ ਉਹਨਾਂ ਨੂੰ ਕੋਈ ਮੂੰਹ ਨਹੀਂ ਲਾ ਰਿਹਾ। ਉਨਾਂ ਇਲੈਕਸ਼ਨ ਕਮਿਸ਼ਨ ਤੋਂ ਆਪ ਆਗੂ ਗੁਰਦੀਪ ਸਿੰਘ ਰੰਧਾਵਾ ਖਿਲਾਫ ਐਫ ਆਈ ਆਰ ਦਰਜ ਕਰਨ ਦੀ ਮੰਗ ਕੀਤੀ ਅਤੇ ਨਾਲ ਹੀ ਅਸਿੱਧੇ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਚਲੋ ਆਓ ਮੈਦਾਨ ਵਿੱਚ ਅਸੀਂ ਵੀ ਵੇਖਦੇ ਹਾਂ।

ਦੱਸ ਦਈਏ ਕਿ ਪੰਜਾਬ ਦੀ ਸੱਤਾ ਤੇ ਕਾਬਜ ਆਮ ਆਦਮੀ ਪਾਰਟੀ ਦੇ ਇੱਕ ਸਥਾਨਕ ਆਗੂ ਬੀਤੇ ਦਿਨ ਆਪਣੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਰੱਖੀ ਗਈ ਰੈਲੀ ਦੌਰਾਨ ਆਪਣੀਆਂ ਭਾਵਨਾਵਾਂ ਤੇ ਕੰਟਰੋਲ ਨਹੀਂ ਕਰ ਪਾਏ ਅਤੇ ਇੱਕ ਨਿਜੀ ਪੈਲਸ ਵਿੱਚ ਰੱਖੀ ਗਈ ਮੀਟਿੰਗ ਵਿੱਚ ਸਿੱਧੇ ਸਿੱਧੇ ਧਮਕੀ ਦੇ ਅੰਦਾਜ਼ ਵਿੱਚ ਬੋਲਣਾ ਸ਼ੁਰੂ ਕਰ ਦਿੱਤਾ ਸੀ। ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਸੈ਼ਰੀ ਕਲਸੀ ਦੇ ਹੱਕ ਵਿੱਚ ਇਤਿਹਾਸਿਕ ਕਸਬਾ ਕਲਾਨੌਰ ਵਿਖੇ ਰੱਖੀ ਗਈ ਇੱਕ ਮੀਟਿੰਗ ਦੀ ਇੱਕ ਛੋਟੀ ਜਿਹੀ ਕਲਿੱਪ ਖੂਬ ਵਾਇਰਲ ਹੋਈ। ਜਿਸ ਵਿੱਚ ਪਾਰਟੀ ਦੇ ਹਲਕਾ ਡੇਰਾ ਬਾਬਾ ਨਾਨਕ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਵਿਰੋਧੀ ਨੂੰ ਧਮਕੀ ਦਿੰਦੇ ਹੋਏ ਕਹਿ ਰਹੇ ਹਨ ਕਿ ਦੋ ਸਾਲ ਤਾਂ ਉਹਨਾਂ ਨੇ ਕਿਸੇ ਨੂੰ ਕੁਝ ਨਹੀਂ ਕਿਹਾ ਪਰ ਹੁਣ ਵੇਖਣਗੇ ਕਿ ‌ਡੇਰਾ ਬਾਬਾ ਨਾਨਕ ਹਲਕੇ ਵਿੱਚ ਕਿਹੜਾ ਕਾਂਗਰਸ ਪਾਰਟੀ ਜਾਂ ਫਿਰ ਅਕਾਲੀਆਂ ਦੇ ਬਸਤੇ ਚੁੱਕਦਾ ਹੈ। ਇੱਥੇ ਹੀ ਬੱਸ ਨਹੀਂ ਆਪਣੀ ਗੱਲ ਨੂੰ ਅੱਗੇ ਵਧਾਉਂਦੇ ਹੋਏ ਗੁਰਦੀਪ ਰੰਧਾਵਾ ਨੂੰ ਇਹ ਕਹਿੰਦੇ ਵੀ ਸੁਣਿਆ ਜਾ ਸਕਦਾ ਹੈ ਕਿ ਭਾਵੇਂ ਬਾਅਦ ਵਿੱਚ ਉਹਨਾਂ ਨੂੰ ਕੋਈ ਜਿੰਨਾ ਮਰਜ਼ੀ ਮਾੜਾ ਕਹਿੰਦਾ ਰਹੇ ਕਿ ਉਹਨਾਂ ਨੇ ਬੜਾ ਧੱਕਾ ਕਰਾਇਆ ਪਰ ਉਹ ਉਸ ਨੂੰ ਅਜਿਹਾ ਸਮਾਂ ਵੀ ਦਿਖਾਉਣਗੇ ਜਿਹੜਾ ਸਮਾਂ ਉਸਨੇ ਕਦੇ ਨਹੀਂ ਵੇਖਿਆ ਹੋਵੇਗਾ। ਇਸ ਦੇ ਨਾਲ ਹੀ ਰੰਧਵਾ ਨੇ ਇਹ ਵੀ ਮੰਨਿਆ ਕਿ ਉਹ ਘਰ ਬੈਠੇ ਲੋਕਾਂ ਨੂੰ ਸੁਣਾਉਣ ਲਈ ਇਹ ਗੱਲ ਜਨਤਕ ਤੌਰ ਤੇ ਕਹਿ ਰਹੇ ਹਨ।ਹਾਲਾਂਕਿ ਇਸ ਦੇ ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਜਿਹੜੀ ਪਾਜੀ ਵਿਰੋਧੀਆਂ ਵੱਲੋਂ 2022 ਵਿੱਚ ਪਾਈ ਸੀ ਉਹ ਮੋੜਨ ਦਾ ਵੇਲਾ ਆ ਗਿਆ ਹੈ।

Leave a Comment

Your email address will not be published. Required fields are marked *

Scroll to Top