Click on the Edit Content button to edit/add the content.

ਪਟਿਆਲਾ ਦੇ ਅਧਿਆਪਕ ਨੇ ਕੌਮੀ ਅਧਿਆਪਕ ਪੁਰਸਕਾਰ 2026 ਜਿੱਤ ਕੇ ਪੰਜਾਬ ਦਾ ਨਾਂਅ ਕੀਤਾ ਰੌਸ਼ਨ

ਚੰਡੀਗੜ੍ਹ, 21 ਅਗਸਤ: ਸਰਕਾਰੀ ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਅਧਿਆਪਕ ਸ੍ਰੀ ਦਿਨੇਸ਼ ਕੁਮਾਰ ਨੇ ਸਿੱਖਿਆ ਖੇਤਰ ਵਿੱਚ ਮਿਸਾਲੀ ਯੋਗਦਾਨ ਲਈ ਵੱਕਾਰੀ ਕੌਮੀ ਅਧਿਆਪਕ ਪੁਰਸਕਾਰ, 2026 ਜਿੱਤ ਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਇਹ ਪੁਰਸਕਾਰ, ਜੋ ਕਿ ਦੇਸ਼ ਭਰ ਵਿੱਚ ਅਧਿਆਪਕਾਂ ਲਈ ਸਰਵਉੱਚ ਸਨਮਾਨਾਂ ਵਿੱਚੋਂ ਇੱਕ ਹੈ, ਸਿੱਖਿਆ ਦੇ ਖੇਤਰ ਵਿੱਚ ਬੇਮਿਸਾਲ ਕਾਰਗੁਜ਼ਾਰੀ, ਨਵੀਨ ਵਿਚਾਰਾਂ ਅਤੇ ਸਮਰਪਿਤ ਭਾਵਨਾ ਨੂੰ ਮਾਨਤਾ ਦਿੰਦਿਆਂ ਹਰ ਸਾਲ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਭਾਰਤ ਦੇ ਰਾਸ਼ਟਰਪਤੀ ਵੱਲੋਂ ਦਿੱਤਾ ਜਾਂਦਾ ਹੈ।

ਸ੍ਰੀ ਦਿਨੇਸ਼ ਕੁਮਾਰ ਨੂੰ ਹਾਰਦਿਕ ਵਧਾਈ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਸੂਬੇ ਦੇ ਸਮੁੱਚੇ ਅਧਿਆਪਕ ਭਾਈਚਾਰੇ ਲਈ ਪ੍ਰੇਰਨਾ ਸਰੋਤ ਦੱਸਿਆ।

ਸਿੱਖਿਆ ਮੰਤਰੀ ਨੇ ਕਿਹਾ, “ਰਾਸ਼ਟਰੀ ਪੱਧਰ ‘ਤੇ ਸ੍ਰੀ ਦਿਨੇਸ਼ ਕੁਮਾਰ ਦਾ ਇਹ ਸਨਮਾਨ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਅਤੇ ਸਾਡੇ ਅਧਿਆਪਕਾਂ ਦੇ ਅਣਥੱਕ ਯਤਨਾਂ ਦਾ ਪ੍ਰਮਾਣ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਧਿਆਪਕਾਂ ਨੂੰ ਸਮਰੱਥ ਬਣਾਉਣ ਅਤੇ ਸੂਬੇ ਦੇ ਵਿਦਿਅਕ ਢਾਂਚੇ ਦੀ ਨੁਹਾਰ ਬਦਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਸ. ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰਾਪਤੀ ਸਮੁੱਚੇ ਅਧਿਆਪਕ ਵਰਗ ਦਾ ਮਨੋਬਲ ਉੱਚਾ ਕਰੇਗੀ ਅਤੇ ਹੋਰ ਅਧਿਆਪਕਾਂ ਨੂੰ ਵੀ ਬੇਮਿਸਾਲ ਕਾਰਗੁਜ਼ਾਰੀ ਦਿਖਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਪੰਜਾਬ ਸਰਕਾਰ ਦੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਅਧਿਆਪਕਾਂ ਨੂੰ ਇੱਕ ਪ੍ਰਗਤੀਸ਼ੀਲ ਸਮਾਜ ਦੇ ਅਸਲ ਨਿਰਮਾਤਾ ਵਜੋਂ ਮਾਨਤਾ ਦੇਣ ਦੇ ਦ੍ਰਿਸ਼ਟੀਕੋਣ ਨੂੰ ਹੋਰ ਮਜ਼ਬੂਤ ਕਰਦੇ ਹਨ।

Table of Contents

Scroll to Top