ਨੈਸ਼ਨਲ ਡੈਸਕ : 30 ਅਤੇ 31 ਮਾਰਚ ਨੂੰ ਦੋ ਦਿਨ ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿਚ ਪੈਟਰੋਲ ਪੰਪ ਬੰਦ ਰਹਿਣਗੇ। ਸੂਬੇ ਭਰ ‘ਚ 2 ਦਿਨਾਂ ਲਈ ਪੈਟਰੋਲ-ਡੀਜ਼ਲ ਦੀ ਸਪਲਾਈ ਪੂਰੀ ਤਰ੍ਹਾਂ ਬੰਦ ਰਹੇਗੀ। ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦੇ ਮੈਂਬਰ 2 ਦਿਨ ਪੈਟਰੋਲ ਪੰਪ ਬੰਦ ਕਰਕੇ ਪ੍ਰਦਰਸ਼ਨ ਕਰਨਗੇ।
ਅੰਬਾਲਾ ਵਿੱਚ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਬੀਤੇ ਦਿਨ ਮੀਟਿੰਗ ਕੀਤੀ ਗਈ ਸੀ, ਜਿਸ ਵਿੱਚ ਹਰਿਆਣਾ ਦੇ 7 ਜ਼ਿਲ੍ਹਿਆਂ ਦੇ ਪੈਟਰੋਲ ਪੰਪ ਸੰਚਾਲਕ ਸ਼ਾਮਲ ਹੋਏ ਸਨ। ਆਪਣੇ ਕਮਿਸ਼ਨ ਵਿੱਚ ਵਾਧਾ ਨਾ ਹੋਣ ਤੋਂ ਨਾਖੁਸ਼ ਪੈਟਰੋਲ ਪੰਪ ਸੰਚਾਲਕਾਂ ਨੇ ਹੜਤਾਲ ਕਰਨ ਲਈ 2 ਦਿਨ ਹਰਿਆਣਾ ਦੇ ਸਾਰੇ ਪੈਟਰੋਲ ਪੰਪ ਬੰਦ ਕਰਨ ਦਾ ਐਲਾਨ ਕਰ ਦਿੱਤਾ। ਇਸ ਦੌਰਾਨ ਕਿਸੇ ਵੀ ਪੈਟਰੋਲ ਪੰਪ ‘ਤੇ ਤੇਲ ਨਹੀਂ ਦਿੱਤਾ ਜਾਵੇਗਾ।
ਇਸ ਤੋਂ ਪਹਿਲਾਂ ਵੀ ਕਈ ਵਾਰ ਆਪਣੀਆਂ ਮੰਗਾਂ ਉਠਾ ਚੁੱਕੇ ਹਨ ।ਪਰ ਉਨ੍ਹਾਂ ਦੀਆਂ ਮੰਗਾਂ ਵੱਲ ਪੂਰਾ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਨੇ ਦੋ ਦਿਨਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਦੀ ਚੇਤਾਵਨੀ ਦਿੱਤੀ ਹੈ ।ਅਤੇ ਕਿਹਾ ਹੈ, ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਆਉਣ ਵਾਲੀਆਂ ਲੋਕ ਸਭ ਚੋਣਾਂ ਵਿੱਚ ਕਿਸੇ ਵੀ ਪਾਰਟੀ ਨੂੰ ਤੇਲ ਨਹੀਂ ਦੇਣਗੇ।

















































