500 ਗ੍ਰਾਮ ਅਫੀਮ ਬਰਾਮਦ ਵਿਅਕਤੀ ਦੇ ਖਿਲਾਫ ਮੁਕਦਮਾ

ਹੁਸ਼ਿਆਰਪੁਰ:- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾੜੇ ਅਨਸਰਾ ਅਤੇ ਨਸ਼ੇ ਦੇ ਤਸਕਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਾਲੂ ਕੀਤੀ ਗਈ ਹੈ। ਜਿਸ ਅਧੀਨ ਸ੍ਰੀ ਸੁਰਿੰਦਰ ਲਾਂਬਾ ਆਈਪੀਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਦੀ ਰਹਿਨੁਮਾਈ ਹੇਠ ਸ਼੍ਰੀ ਪਰਮਿੰਦਰ ਸਿੰਘ ਡੀਐਸਪੀ ਗੜਸ਼ੰਕਰ ਜੀ ਦੀਆਂ ਹਦਾਇਤਾਂ ਅਨੁਸਾਰ ਐਸਆਈ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਮਾਹਿਲਪੁਰ ਨਾਕਾਬੰਦੀ ਦੇ ਸਬੰਧ ਵਿੱਚ ਮੇਨ ਰੋਡ ਪਿੰਡ ਬਡੋਆਣ ਅੱਡਾ ਸੀ, ਤਾਂ ਪਿੰਡ ਬਡੋਆਣ ਸਾਈਡ ਤੋਂ ਪੈਦਲ ਆ ਰਹੇ ਮੋਨੇ ਵਿਅਕਤੀ ਨੂੰ ਸ਼ੱਕ ਦੀ ਬਿਨਾਂਹ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਰਾਕੇਸ਼ ਕੁਮਾਰ, ਪੁੱਤਰ ਮਦਨ ਗੋਪਾਲ, ਬਾਸੀ ਮੂੰਗੋਵਾਲ ਥਾਣਾ ਮਹਿਲਪੁਰ ਜਿਲਾ ਹੁਸ਼ਿਆਰਪੁਰ ਦੇ ਸੱਜੇ ਹੱਥ ਵਿੱਚ ਫੜੇ ਲਿਫਾਫਾ ਮੋਮੀ ਚੈੱਕ ਕਰਨ ਤੇ ਉਸ ਵਿੱਚੋਂ 500 ਗ੍ਰਾਮ ਅਫੀਮ ਬਰਾਮਦ ਕਰਕੇ ਉਸ ਦੇ ਖਿਲਾਫ ਮੁਕਦਮਾ ਨੰਬਰ 54 ਮਿਤੀ 30.03.2024 ਅ:ਧ 18.61.85 NDPS act ਥਾਣਾ ਮਹਿਲਪੁਰ ਦਰਜ ਰਜਿਸਟਰ ਕਰਕੇ ਕਾਰਵਾਈ ਅਮਲ  ਵਿੱਚ ਲਿਆਂਦੀ ਗਈ ਹੈ।

Leave a Comment

Your email address will not be published. Required fields are marked *

Scroll to Top