LPN ਹੁਸ਼ਿਆਰਪੁਰ:-ਹੁਸ਼ਿਆਰਪੁਰ ਦੇ ਮੁਕੇਰੀਆਂ ਥਾਣੇ ਅਧੀਨ ਪੈਂਦੇ ਪਿੰਡ ਮਨਸੂਰਪੁਰ ਵਿਖੇ ਪੁਲਿਸ ਅਤੇ ਗੈਂਗਸਟਰ ਦੇ ਮੁਕਾਬਲੇ ‘ਚ ਇੱਕ ਹੈਡ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਮੌਤ ਹੋ ਗਈ ਹੈ। ਹੁਸ਼ਿਆਰਪੁਰ ਦੀ ਟੀਮ ਨੇ ਰਾਣਾ ਮਨਸੂਰਪੁਰੀਏ ਦੇ ਘਰ ਰੇਡ ਮਾਰੀ ਤਾਂ ਉਸ ਨੇ ਅੱਗੋਂ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ। ਸੀਆਈਏ ਸਟਾਫ ਨੂੰ ਇਹ ਜਾਣਕਾਰੀ ਮਿਲੀ ਸੀ ਕਿ ਰਾਣਾ ਮਨਸੂਰਪੁਰੀਏ ਕੋਲ ਹਥਿਆਰਾਂ ਦਾ ਜ਼ਖੀਰਾ ਹੈ, ਫਿਲਹਾਲ ਉਹ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਸਾਰਾ ਇਲਾਕਾ ਘੇਰਿਆ ਹੋਇਆ ਹੈ। ਅਤੇ ਸਰਚ ਅਪ੍ਰੇਸ਼ਨ ਚੱਲ ਰਿਹਾ ਹੈ, ਹਾਲਾਂਕਿ ਪੁਲਿਸ ਇਸ ਮਾਮਲੇ ‘ਚ ਖੁੱਲ੍ਹ ਕੇ ਬੋਲ ਨਹੀਂ ਰਹੀ ਹੈ।ਮਿਲਦੇ ਸਾਰੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

















































