ਗੁਰਦਾਸਪੁਰ – ਪੰਜਾਬ ਸਰਕਾਰ ਦੀਆ ਹਦਾਇਤਾ ਅਨੁਸਾਰ ਮਾੜੇ ਅਨਸਰਾ ਅਤੇ ਨਜਾਇਜ ਅਸਲਾ ਤਸਕਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਾਲੂ ਕੀਤੀ ਗਈ ਹੈ। ਜਿਸ ਅਧੀਨ ਸ੍ਰੀ ਸੁਰਿੰਦਰ ਲਾਂਬਾ IPS ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਵੱਲੋ ਦਿੱਤੇ ਦਿਸ਼ਾ ਨਿਰਦੇਸ਼ਾ ਦੀ ਰਹਿਨੁਮਾਈ ਹੇਠ ਸ੍ਰੀ ਜਸਪ੍ਰੀਤ ਸਿੰਘ DSP ਗੜਸ਼ੰਕਰ ਜੀ ਦੀਆ ਹਦਾਇਤਾ ਅਨੁਸਾਰ ਐਸ.ਆਈ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਦੀ ਦੇਖ ਰੇਖ ਹੇਠ ASI ਉਕਾਰ ਸਿੰਘ 207/ਹੁਸਿ ਚੌਕੀ ਇੰਨਚਾਰਜ ਬੀਨੇਵਾਲ ਸਮੇਤ ਪੁਲਿਸ ਪਾਰਟੀ ਗਸਤ ਦੇ ਸਬੰਧ ਵਿੱਚ ਬਾਹੱਦ ਰਕਬਾ ਪਿੰਡ ਡੱਲੇਵਾਲ ਤੋਂ ਪਿੰਪਲੀਵਾਲ ਲਿੰਕ ਰੋਡ ਪੀਰਾ ਦੀ ਜਗ੍ਹਾ ਤੋਂ ਥੋੜਾ ਅੱਗੇ ਜਾ ਰਹੇ ਸੀ ਤਾਂ ਸਾਹਮਣੇ ਤੋਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ਜਿਸ ਨੂੰ ਕਾਬੂ ਕਰਕੇ ਨਾਮ,ਪਤਾ ਪੁਛਿਆ ਜਿਸ ਨੇ ਆਪਣਾ ਨਾਮ ਬੰਸ ਰਾਣਾ ਪੁੱਤਰ ਲਾਲ ਸਿੰਘ ਵਾਸੀ ਡੱਲੇਵਾਲ ਥਾਣਾ ਗੜ੍ਹਸ਼ੰਕਰ ਜ਼ਿਲਾ ਹੁਸਿ ਦੱਸਿਆ ਜਿਸ ਦੀ ਤਲਾਸੀ ਕਰਨ ਤੇ ਉਸ ਦੇ ਪਹਿਨੇ ਹੋਏ ਪਜਾਮੇ ਵਿਚੋਂ 50 ਗ੍ਰਾਮ ਹੈਰੋਇਨ ਨੁਮਾ ਪਦਾਰਥ ਬ੍ਰਾਮਦ ਕਰਕੇ ਉਸਦੇ ਖਿਲਾਫ ਮਕੱਦਮਾ ਨੰਬਰ 155 ਮਿਤੀ 05-10-2024 ਅ/4 21-61-85 NDPS.ACT ਥਾਣਾ ਗੜ੍ਹਸ਼ੰਕਰ ਜਿਲ੍ਹਾ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਗਿਆ । ਜਿਸ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਉਸ ਪਾਸ ਡੂੰਘਾਈ ਨਾਲ ਪੁੱਛਗਿੱਛ ਕਰਕੇ ਨਸ਼ਾ ਸਬੰਧੀ ਪਤਾਜਈ ਕੀਤੀ ਜਾ ਰਹੀ ਹੈ ਜੀ ।
- +91 99148 68600
- info@livepunjabnews.com