ਮੋਮੀ ਲਿਫਾਫੇ ਵਿੱਚ 40 ਗ੍ਰਾਮ ਨਸ਼ੀਲੇ ਪਦਾਰਥ ਲਿਜਾ ਰਹੇ ਵਿਅਕਤੀ ਨੂੰ ਹੁਸ਼ਿਆਰਪੁਰ ਪੁਲਿਸ ਨੇ ਕੀਤਾ ਕਾਬੂ

ਹੋਸ਼ਿਆਰਪੁਰ (ਬਿਊਰੋ ਰਿਪੋਰਟ) – ਪੰਜਾਬ ਸਰਕਾਰ ਦੀਆ ਹਦਾਇਤਾ ਅਨੁਸਾਰ ਮਾੜੇ ਅਨਸਰਾ ਅਤੇ ਨਸ਼ੇ ਦੇ ਤਸਕਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਾਲੂ ਕੀਤੀ ਗਈ ਹੈ। ਜਿਸ ਅਧੀਨ ਸ੍ਰੀ ਸੁਰਿੰਦਰ ਲਾਂਬਾ IPS ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾ ਦੀ ਰਹਿਨੁਮਾਈ ਹੇਠ ਸ੍ਰੀ ਪਰਮਿੰਦਰ ਸਿੰਘ DSP ਗੜਸ਼ੰਕਰ ਜੀ ਦੀਆਂ ਹਦਾਇਤਾ ਅਨੁਸਾਰ ਐਸ.ਆਈ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਮਾਹਿਲਪੁਰ ਦੀ ਦੇਖ ਰੇਖ ਹੇਠ ASI ਉਕਾਰ ਸਿੰਘ ਇੰਚਾਰਜ ਚੌਕੀ ਸੈਲਾ ਖੁਰਦ ਥਾਣਾ ਮਾਹਿਲਪੁਰ ਨਾਕਾਬੰਦੀ ਦੇ ਸਬੰਧ ਵਿੱਚ ਪਿੰਡ ਜੱਸੋਵਾਲ ਨੇੜੇ ਭਾਤਪੁਰ ਜੱਟਾ ਮੋੜ ਮੌਜੂਦ ਸੀ ਤਾ ਪਿੰਡ ਜੱਸੋਵਾਲ ਨੂੰ ਪੈਦਲ ਆ ਰਹੇ ਮੋਨੇ ਨੌਜਵਾਨ ਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਨਾਮ, ਪਤਾ ਪੁਛਿਆ ਜਿਸ ਨੇ ਆਪਣਾ ਨਾਮ ਮਨਪ੍ਰੀਤ ਉਰਫ ਮਨੀ ਪੁੱਤਰ ਜਗਦੀਸ਼ ਰਾਜ ਵਾਸੀ ਮੇਘੋਵਾਲ ਥਾਣਾ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਦੱਸਿਆਂ। ਜਿਸ ਦੀ ਤਲਾਸ਼ੀ ਕਰਨ ਤੇ ਉਸਦੇ ਪਹਿਨੇ ਹੋਏ ਪੰਜਾਮਾ ਰੰਗ ਕਾਲਾ ਦੀ ਸੱਜੀ ਜੇਬ ਵਿਚ ਇਕ ਮੋਮੀ ਲਿਫਾਫੇ ਵਿਚੋ 40 ਗ੍ਰਾਮ ਨਸ਼ੀਲਾ ਪਦਾਰਥ ਕਰਕੇ ਉਸ ਦੇ ਖਿਲਾਫ ਮੁਕਦਮਾ ਨੰਬਰ 107 ਮਿਤੀ 05.06.2024 ਅ/ਪ 22-61-85 NDPS Act ਥਾਣਾ ਮਾਹਿਲਪੁਰ ਦਰਜ ਰਜਿਸਟਰ ਕਰਕੇ ਕਾਰਵਾਈ ਅਮਲ ਵਿੱਚ ਲਿਆਦੀ ਗਈ ਹੈ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।