ਹੁਸ਼ਿਆਰਪੁਰ – ਪੰਜਾਬ ਸਰਕਾਰ ਦੀਆ ਹਦਾਇਤਾ ਅਨੁਸਾਰ ਮਾੜੇ ਅਨਸਰਾ ਅਤੇ ਨਸ਼ੇ ਦੇ ਤਸਕਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਾਲੂ ਕੀਤੀ ਗਈ ਹੈ। ਜਿਸ ਅਧੀਨ ਸ਼੍ਰੀ ਸੁਰੇਂਦਰ ਲਾਂਬਾ IPS ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਵੱਲੋ ਦਿੱਤੇ ਦਿਸ਼ਾ ਨਿਰਦੇਸ਼ਾ ਦੀ ਰਹਿਨੁਮਾਈ ਹੇਠ ਸ਼੍ਰੀ ਪਰਮਿੰਦਰ ਸਿੰਘ ਪੀ.ਪੀ.ਐਸ ਉਪ ਕਤਪਾਨ ਪੁਲਿਸ ਸ.ਡ ਗੜਸ਼ੰਕਰ ਜੀ ਦੀਆ ਹਦਾਇਤਾ ਅਨੁਸਾਰ ਐਸ.ਆਈ ਰਮਨ ਕੁਮਾਰ ਮੁੱਖ ਅਫਸਰ ਥਾਣਾ ਮਾਹਿਲਪੁਰ ਦੀ ਦੇਖ ਰੇਖ ਹੇਠ ASI ਦਿਲਬਾਗ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸੰਬੰਧ ਵਿੱਚ ਨੇੜੇ ਗੁਰਦੁਆਰਾ ਬੂੰਗਾ ਸਾਹਿਬ ਲੰਗੇਰੀ ਰੋੜ ਮਾਹਿਲਪੁਰ ਮੋਜੂਦ ਸੀ ਤਾ ਸੜਕ ਦੇ ਖੱਬੇ ਹੱਥ ਇੱਕ ਮੋਨਾ ਨੋਜਵਾਨ ਖੜਾ ਦਿਖਾਈ ਦਿੱਤਾ ਜਿਸ ਨੂੰ ਕਾਬੂ ਕਰਕੇ ਉਸਦਾ ਨਾਮ ਪਤਾ ਪੁਛਿਆ ਜਿਸਨੇ ਆਪਣਾ ਨਾਮ ਵਿਸ਼ਾਲ ਕੁਮਾਰ @ ਵਿਸ਼ਾਲ ਪੁੱਤਰ ਪ੍ਰਖੰਡਣ ਵਾਸੀ ਵਾਰਡ ਨੰਬਰ 5 ਲੰਗੇਰੀ ਰੋਡ ਮਾਹਿਲਪੁਰ ਥਾਣਾ ਮਾਹਿਲਪੁਰ ਜਿਲਾ ਹੁਸਿਆਰਪੁਰ ਦੱਸਿਆ ਜਿਸਦੀ ਤਲਾਸ਼ੀ ਲੈਣ ਤੇ ਉਸਨੇ ਪਹਿਨੇ ਲੋਅਰ ਦੀ ਸੱਜੀ ਜੇਬ ਵਿੱਚੋ 03 ਗ੍ਰਾਮ ਨਸ਼ੀਲਾ ਪਦਾਰਥ ਅਤੇ ਕੁੱਲ 07 ਖੁੱਲੇ ਨਸ਼ੀਲੇ ਟੀਕੇ ਬਿਨਾ ਲੇਬਲ ਬ੍ਰਾਮਦ ਕਰਕੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਜਿਸਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ ਅਤੇ ਉਸ ਪਾਸੋ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਉਕਤ ਨਸ਼ਾ ਕਿਸ ਵਿਅਕਤੀ ਪਾਸੋ ਲੈ ਕੇ ਆਇਆ ਹੈ।
- +91 99148 68600
- info@livepunjabnews.com