ਹੋਸ਼ਿਆਰਪੁਰ ਸਰਪੰਚ ਕਤਲ ਕਾਂਡ ਦੇ ਮੁੱਖ ਦੋਸ਼ੀਆਂ ਦਾ ਐਨਕਾਊਂਟਰ ?

ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਡਡਿਆਣਾ ਦੇ ਸਰਪੰਚ ਸੰਦੀਪ ਕੁਮਾਰ ਛੀਨਾ ਦੇ ਕਤਲ ਕੇਸ ਦਾ ਮੁੱਖ ਮੁਲਜ਼ਮ ਅਨੂਪ ਕੁਮਾਰ ਵਿੱਕੀ ਪੁਲਿਸ ਨਾਲ ਦੇਰ ਰਾਤ ਹੋਏ ਮੁਕਾਬਲੇ ਦੌਰਾਨ ਜ਼ਖ਼ਮੀ ਹੋ ਗਿਆ। ਜਦੋਂ ਪੁਲਿਸ ਨੇ ਜਵਾਬੀ ਗੋਲੀਬਾਰੀ ਕੀਤੀ ਤਾਂ ਉਸ ਦੀ ਸੱਜੀ ਲੱਤ ਵਿੱਚ ਦੋ ਗੋਲੀਆਂ ਲੱਗੀਆਂ।

ਉਸ ਨੂੰ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਦੋਂਕਿ ਪੁਲਿਸ ਇਸ ਮਾਮਲੇ ‘ਤੇ ਅਜੇ ਕੁਝ ਵੀ ਨਹੀਂ ਕਹਿ ਰਹੀ ਹੈ ਪਰ ਪਤਾ ਲੱਗਾ ਹੈ ਕਿ ਸਰਪੰਚ ਦੇ ਕਤਲ ਤੋਂ ਬਾਅਦ ਵਿੱਕੀ ਨੇ ਹਰਿਆਣਾ ਸ਼ਹਿਰ ਨੇੜੇ ਪਨਾਹ ਲਈ ਹੋਈ ਸੀ।

ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਮੰਗਲਵਾਰ ਰਾਤ 12 ਵਜੇ ਦੇ ਕਰੀਬ ਵਿੱਕੀ ਨੂੰ ਘੇਰ ਲਿਆ ਤਾਂ ਉਸ ਨੇ ਗੋਲੀ ਚਲਾਉਣੀ ਸ਼ੁਰੂ ਕਰ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਵਿੱਕੀ ਜ਼ਖ਼ਮੀ ਹੋ ਗਿਆ। ਉਸ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ।

Leave a Comment

Your email address will not be published. Required fields are marked *

Scroll to Top