ਚਿੱਟੀ ਐਕਟੀਵਾ ਦੇ ਨਾਲ 250 ਗ੍ਰਾਮ ਅਫੀਮ ਹੋਈ ਬਰਾਮਦ, ਹੋਸ਼ਿਆਰਪੁਰ ਪੁਲਿਸ ਦਾ ਆਪਰੇਸ਼ਨ

ਹੁਸ਼ਿਆਰਪੁਰ – ਸਰਤਾਜ ਸਿੰਘ ਚਾਹਲ IPS ਸੀਨੀਅਰ ਪੁਲਿਸ ਕਪਤਾਨ ਜਿਲਾ ਹੁਸ਼ਿਆਰਪੁਰ ਜੀ ਦੀ ਹਦਾਇਤ ਅਤੇ ਸ੍ਰੀ ਪਲਵਿੰਦਰ ਸਿੰਘ PPS ਉਪ ਪੁਲਿਸ ਕਪਤਾਨ (ਸਿਟੀ) ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਇੰਸ: ਕਰਨੈਲ ਸਿੰਘ ਮੁੱਖ ਅਫਸਰ ਥਾਣਾ ਮਾਡਲ ਟਾਊਨ ਹੁਸਿਆਰਪੁਰ ਦੀ ਨਿਗਰਾਨੀ ਹੇਠ ਮਿਤੀ 15-11-2023 ਨੂੰ ਏ.ਐਸ.ਆਈ. ਤਜਿੰਦਰ ਸਿੰਘ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਸਮੇਤ ਏ.ਐਸ.ਆਈ. ਸੁਖਦੇਵ ਸਿੰਘ ਚੌਕੀ ਇੰਚਾਰਜ ਪੁਰਹੀਰਾ ਸਮੇਤ ਸਾਥੀ ਕਰਮਚਾਰੀਆ ਵਲੋਂ ਦੌਰਾਨੇ ਗਸ਼ਤ ਸਬਜੀ ਮੰਡੀ ਰਹੀਮਪੁਰ ਗੇਟ ਪਾਸ ਇੱਕ ਐਕਟਿਵਾ ਰੰਗ ਚਿੱਟਾ ਨੰਬਰ PB07-BT- 0325 ਤੇ ਸਵਾਰ ਜਤਿੰਦਰ ਕੁਮਾਰ ਉਰਫ ਭੋਲੂ ਪੁੱਤਰ ਰਾਜ ਕੁਮਾਰ ਵਾਸੀ ਵਾਰਡ ਨੰਬਰ 28, ਗਲੀ ਨੰਬਰ 03, ਭਗਤ ਸਿੰਘ ਨਗਰ ਥਾਣਾ ਮਾਡਲ ਟਾਊਨ ਹੁਸਿਆਰਪੁਰ ਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਉਸਦੀ ਤਲਾਸ਼ੀ ਕਰਨ ਉਪਰੰਤ ਉਸ ਪਾਸੋਂ 250 ਗ੍ਰਾਮ ਅਫੀਮ ਬ੍ਰਾਮਦ ਹੋਣ ਤੇ ਉਸ ਦੇ ਖਿਲਾਫ ਮੁੱਕਦਮਾ ਨੰਬਰ 275 ਮਿਤੀ 15-11-2023ਲਅ:ਧ: 18-61-85 ਐਨ ਡੀ ਪੀ ਐਸ ਐਕਟ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀ ਜਤਿੰਦਰ ਕੁਮਾਰ ਉਰਫ ਭੋਲੂ ਪੁੱਤਰ ਰਾਜ ਕੁਮਾਰ ਵਾਸੀ ਵਾਰਡ ਨੰਬਰ 28, ਗਲੀ ਨੰਬਰ 03, ਭਗਤ ਸਿੰਘ ਨਗਰ ਥਾਣਾ ਮਾਡਲ ਟਾਊਨ ਹੁਸਿਆਰਪੁਰ ਨੂੰ ਪੇਸ਼ ਅਦਾਲਤ ਕਰਕੇ ਇਸਦਾ ਦਾ ਰਿਮਾਡ ਹਾਸਿਲ ਕਰਕੇ ਪਤਾ ਕੀਤਾ ਜਾ ਰਿਹਾ ਹੈ ਕਿ ਇਹ ਨਸ਼ਾ ਕਿਸ ਪਾਸੋ ਖਰੀਦ ਕਰਦਾ ਹੈ ਅਤੇ ਕਿਸ-ਕਿਸ ਨੂੰ ਵੇਚਦਾ ਹੈ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top