ਸੰਗਰੂਰ : ਗਰਮੀ ਦੇ ਮੌਸਮ ਦੌਰਾਨ ਦਿਨ ਦਾ ਤਾਪਮਾਨ ਦਿਨੋ-ਦਿਨ ਵੱਧ ਰਿਹਾ ਹੈ, ਇਸ ਮੌਸਮ ’ਚ ਸਭ ਤੋਂ ਵੱਡੀ ਸਮੱਸਿਆ ਹੈ ਗਰਮੀ ਦੀ ਲਹਿਰ ਕਾਰਨ ਹੋਣ ਵਾਲੀਆਂ ਬੀਮਾਰੀਆਂ। ਇਸ ਲਈ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਆਮ ਲੋਕਾਂ ਨੂੰ ਗਰਮੀ ਤੋਂ ਬਚਣ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਗਰਮੀ ਤੋਂ ਹੋਣ ਵਾਲੀਆਂ ਬੀਮਾਰੀਆਂ ਅਤੇ ਇਸ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਧੇਰੇ ਤਾਪਮਾਨ ਸਰੀਰ ਦੀ ਤਾਪਮਾਨ ਨਿਯਮ ਪ੍ਰਣਾਲੀ ਨੂੰ ਵਿਗਾੜ ਦਿੰਦਾ ਹੈ ਅਤੇ ਗਰਮੀ ਨਾਲ ਸਬੰਧਿਤ ਬੀਮਾਰੀਆਂ ਦਾ ਕਾਰਨ ਬਣਦਾ ਹੈ।
ਉਨ੍ਹਾਂ ਕਿਹਾ ਕਿ ਨਵ ਜਨਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ ’ਤੇ ਬੀਮਾਰ ਲੋਕਾਂ , ਦਿਲ ਦੀਆਂ ਬੀਮਾਰੀਆਂ ਤੋਂ ਪੀੜਤ ਮਰੀਜ਼ਾਂ ਆਦਿ ਨੂੰ ਵਧੇਰੇ ਤਾਪਮਾਨ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਰਮੀ ਤੋਂ ਬਚਣ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕੜਕਦੀ ਧੁੱਪ ’ਚ ਨਾ ਨਿਕਲਿਆ ਜਾਵੇ, ਇਸ ਲਈ ਸਾਨੂੰ ਬਾਹਰਲੇ ਕੰਮ ਸਵੇਰੇ ਸ਼ਾਮ ਕਰਨੇ ਚਾਹੀਦੇ ਹਨ , ਹਰ ਅੱਧੇ ਘੰਟੇ ਬਾਅਦ ਭਾਵੇਂ ਪਿਆਸ ਨਾ ਵੀ ਹੋਵੇ ਪਾਣੀ ਪੀਣਾ ਚਾਹੀਦਾ ਹੈ ਪਰ ਮਿਰਗੀ ਜਾਂ ਦਿਲ ਦੀ ਬੀਮਾਰੀ, ਗੁਰਦੇ ਜਾਂ ਜਿਗਰ ਦੀ ਬੀਮਾਰੀ ਵਾਲੇ ਵਿਅਕਤੀ ਜੋ ਤਰਲ ਪਦਾਰਥਾਂ ਦੀ ਸੀਮਿਤ ਖੁਰਾਕ ਹਨ।

















































