ਨਗਰ ਕੀਰਤਨ ਦੇ ਮੱਦੇਨਜ਼ਰ ਨਗਰ ਨਿਗਮ ਦੀ ਹੱਦ ’ਚ ਆਉਂਦੀਆਂ ਵਿੱਦਿਅਕ ਸੰਸਥਾਵਾਂ ’ਚ 12 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ

ਜਲੰਧਰ, 8 ਨਵੰਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 12 ਨਵੰਬਰ ਨੂੰ ਜਲੰਧਰ ਸ਼ਹਿਰ ਵਿੱਚ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ, ਕਾਲਜਾਂ ਵਿੱਚ 12 ਨਵੰਬਰ 2024 ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Leave a Comment

Your email address will not be published. Required fields are marked *

Scroll to Top