ਜਲੰਧਰ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਿਵੇਕ ਮੋਦੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਦੀ ਅਗਵਾਈ ਹੇਠ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ, ਜਲੰਧਰ ਵਿਖੇ ਚੱਲ ਰਹੀ ਭਾਰਤੀ ਹਵਾਈ ਸੈਨਾ ਅਗਨੀਵੀਰ ਵਾਯੂ ਲੜਕੇ ਤੇ ਲੜਕੀਆਂ ਦੀ ਭਰਤੀ ਰੈਲੀ ਖ਼ਰਾਬ ਮੌਸਮ ਨੂੰ ਦੇਖਦਿਆਂ ਉਮੀਦਵਾਰਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਦੇ ਮੱਦੇਨਜ਼ਰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ 02 ਸਤੰਬਰ ਨੂੰ ਲੜਕੀਆਂ ਲਈ ਕੀਤੀ ਜਾਣ ਵਾਲੀ ਭਰਤੀ ਰੈਲੀ ਅਤੇ 05 ਸਤੰਬਰ ਨੂੰ ਦੁਆਬਾ ਖੇਤਰ ਦੇ ਜ਼ਿਲ੍ਹਿਆਂ ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਦੇ ਲੜਕਿਆਂ ਲਈ ਕੀਤੀ ਜਾਣ ਵਾਲੀ ਭਰਤੀ ਰੈਲੀ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰੈਲੀ ਲਈ ਨਵੀਆਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਏਅਰ ਫੋਰਸ ਵਿੱਚ ਭਰਤੀ ਦੀ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਅਪਡੇਟਸ ਲਈ ਨਿਯਮਿਤ ਤੌਰ ‘ਤੇ ਭਾਰਤੀ ਹਵਾਈ ਸੈਨਾ ਦੀ ਅਧਿਕਾਰਤ ਵੈਬਸਾਈਟ www.agnipathvayu.cdac.in ਤੋਂ ਜਾਣਕਾਰੀ ਹਾਸਿਲ ਕਰਦੇ ਰਹਿਣ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਉਮੀਦਵਾਰਾਂ ਵਲੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਜਲੰਧਰ ਦੇ ਹੈਲਪਲਾਈਨ ਨੰ. 9056920100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
————————-
