ਡਿਪਟੀ ਕਮਿਸ਼ਨਰ ਵੱਲੋਂ ਫਿਲੌਰ ਵਿਖੇ ਕਣਕ ਦੀ ਖਰੀਦ ਦਾ ਜਾਇਜ਼ਾ

ਫਿਲੌਰ /ਜਲੰਧਰ – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਫਿਲੌਰ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਖ਼ਰੀਦੀ ਗਈ ਕਣਕ ਦੀ ਚੁਕਾਈ ਵਿੱਚ ਹੋਰ ਤੇਜੀ ਲਿਆਂਦੀ ਜਾਵੇ ਤਾਂ ਜੋ ਕਿਸਾਨਾਂ ਨੂੰ ਫਸਲ ਮੰਡੀ ਵਿੱਚ ਲਿਆਉਣ ਵਿੱਚ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ।

ਉਨਾਂ ਐਸ.ਡੀ.ਐਮ. ਫਿਲੌਰ ਅਮਨਪਾਲ ਸਿੰਘ , ਖਰੀਦ ਏਜੰਸੀਆਂ ਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਅਗਲੇ ਇੱਕ- ਦੋ ਦਿਨਾਂ ਵਿੱਚ ਕਣਕ ਦੀ ਰੋਜ਼ਾਨਾ ਆਮਦ ਵਿੱਚ ਕਾਫ਼ੀ ਤੇਜ਼ੀ ਆਉਣ ਦੀ ਸੰਭਾਵਨਾ ਹੈ ਜਿਸ ਕਰਕੇ ਚੁਕਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ।


ਡਿਪਟੀ ਕਮਿਸ਼ਨਰ ਵਲੋੰ ਮੰਡੀ ਵਿੱਚ ਕਿਸਾਨਾਂ ਤੇ ਆੜ੍ਹਤੀਆਂ ਨਾਲ ਵੀ ਗੱਲਬਾਤ ਕਰਕੇ ਉਨਾਂ ਨੂੰ ਦਰਪੇ਼ਸ਼ ਦਿੱਕਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ । ਉਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਣਕ ਦੀ ਸੁਚਾਰੂ ਤਰੀਕੇ ਨਾਲ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਡਾ . ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚਾਲੂ ਸੀਜਨ ਦੌਰਾਨ ਕਣਕ ਦੀ ਖਰੀਦ ਦਾ ਟੀਚਾ 5.17 ਲੱਖ ਮੀਟਰਕ ਟਨ ਹੈ ਜਿਸ ਵਿੱਚੋਂ ਬੀਤੇ ਕੱਲ੍ਹ ਤੱਕ 1,57,157 ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ । ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਮੁੱਚੀ ਖਰੀਦ ਨੂੰ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਰੋਜ਼ਾਨਾ ਖੁਦ ਮੰਡੀਆਂ ਦਾ ਦੌਰਾ ਕਰਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top