ਜਲੰਧਰ, 8 ਨਵੰਬਰ: ਆਦਮਪੁਰ ਰੋਡ ’ਤੇ ਕੂੜੇ ਦੀ ਸਮੱਸਿਆ ਦੇ ਢੁੱਕਵੇਂ ਹੱਲ ਲਈ ਵਿਧਾਇਕ ਰਮਨ ਅਰੋੜਾ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਸਮੇਤ ਮੌਕੇ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ।
ਦੌਰੇ ਉਪਰੰਤ ਉਨ੍ਹਾਂ ਵੱਲੋਂ ਸਬੰਧਤ ਅਧਿਕਾਰੀਆਂ ਅਤੇ ਮਾਰਕੀਟ ਐਸੋਸੀਏਸ਼ਨ, ਰੇਹੜੀ ਐਸੋਸੀਏਸ਼ਨ ਅਤੇ ਰੈਜ਼ੀਡੈਂਸ਼ੀਅਲ ਕਲੋਨੀਆਂ ਦੇ ਨੁਮਾਇੰਦਿਆਂ ਨਾਲ ਇਸ ਮੁੱਦੇ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਸ ਇਲਾਕੇ ਵਿੱਚ ਸਾਫ-ਸਫਾਈ ਲਈ ਢੁੱਕਵੇਂ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਦਮਪੁਰ ਰੋਡ ਅਤੇ ਨਾਲ ਲੱਗਦੇ ਇਲਾਕੇ ਦੀ ਸਾਫ-ਸਫਾਈ ਲਈ ਵੱਖ-ਵੱਖ ਗਤੀਵਿਧੀਆਂ ਆਰੰਭੀਆਂ ਜਾਣਗੀਆਂ ਅਤੇ ਕੂੜੇ ਦੀ ਢੁੱਕਵੀਂ ਪ੍ਰੋਸੈਸਿੰਗ ਯਕੀਨੀ ਬਣਾਈ ਜਾਵੇਗੀ।
ਉਨ੍ਹਾਂ ਇਸ ਮੌਕੇ ਮੀਟਿੰਗ ਵਿੱਚ ਸ਼ਾਮਲ ਮਾਰਕੀਟ ਐਸੋਸੀਏਸ਼ਨ, ਰੇਹੜੀ ਐਸੋਸੀਏਸ਼ਨ ਅਤੇ ਰੈਜ਼ੀਡੈਂਸ਼ੀਅਲ ਕਲੋਨੀਆਂ ਦੇ ਨੁਮਾਇੰਦਿਆਂ ਨੂੰ ਇਸ ਸੜਕ ਸਮੇਤ ਇਲਾਕੇ ਨੂੰ ਸਾਫ-ਸੁਥਰਾ ਬਣਾਉਣ ਵਿੱਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਇਸ ਇਲਾਕੇ ਵਿੱਚ ਕੂੜੇ ਦੀ ਸਮੱਸਿਆ ਦੇ ਢੁੱਕਵੇਂ ਨਿਪਟਾਰੇ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਮਾਰਕੀਟ ਐਸੋਸੀਏਸ਼ਨ, ਰੇਹੜੀ ਐਸੋਸੀਏਸ਼ਨ ਅਤੇ ਰੈਜ਼ੀਡੈਂਸ਼ੀਅਲ ਕਲੋਨੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।
- +91 99148 68600
- info@livepunjabnews.com