ਹੁਸ਼ਿਆਰਪੁਰ ਪੁਲਿਸ ਦੀਆਂ ਹਦਾਇਤਾਂ ਅਨੁਸਾਰ ਭੈੜੇ ਪੁਰਸ਼ਾਂ ਅਤੇ ਨਸ਼ਾ ਸਮੱਗਲਰਾਂ ਦੇ ਖਿਲਾਫ ਕੀਤੀ ਗਈ ਕਾਰਵਾਈ

ਹੁਸ਼ਿਆਰਪੁਰ- ਮਾਨਯੋਗ ਸ਼੍ਰੀ ਸੁਰੇਦਰ ਲਾਂਬਾ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ,ਸ਼੍ਰੀ ਸਰਬਜੀਤ ਸਿੰਘ ਬਾਹੀਆਂ ਪੁਲਿਸ ਕਪਤਾਨ (ਤਫਤੀਸ਼) ਹੁਸ਼ਿਆਰਪੁਰ ਜੀ ਦੀਆਂ ਹਦਾਇਤਾਂ ਅਨੁਸਾਰ ਭੈੜੇ ਪੁਰਸ਼ਾਂ ਅਤੇ ਨਸ਼ਾ ਸਮੱਗਲਰਾਂ ਦੇ ਖਿਲਾਫ ਕੀਤੀ ਗਈ ਕਾਰਵਾਈ ਅਨੁਸਾਰ ਸ੍ਰੀ ਪਰਮਿੰਦਰ ਸਿੰਘ ਉਪ ਪੁਲਿਸ ਕਪਤਾਨ ਸਬ ਡਵੀਜਨ ਗੜ੍ਹਸ਼ੰਕਰ ਦੀ ਨਿਗਰਾਨੀ ਹੇਠ SI ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਮਾਹਿਲਪੁਰ ਜੀ ਦੀ ਦੇਖ ਰੇਖ ਹੇਠ ਮਿਤੀ 06-05-2024 ਨੂੰ ASI ਹਰਭਜਨ ਸਿੰਘ ਥਾਣਾ ਮਾਹਿਲਪੁਰ ਨੇ ਸਾਥੀ ਕਰਮਚਾਰੀਆਂ ਦੇ ਬਾਹੱਦ ਰਕਬਾ ਮੋੜ ਬਾਬਾ ਦੀਪ ਸਿੰਘ ਨਗਰ ਚੱਕ ਮਸ਼ਮੂਲਾ ਮਾਹਿਲਪੁਰ ਗਲੀ ਨੰਬਰ 02 ਤੋਂ ਮੋਟਰਸਾਇਕਲ ਨੰਬਰੀ PB-07-BJ-1937 ਮਾਰਕਾ ਸਪਲੈਡਰ ਰੰਗ ਕਾਲਾ ਦੇ ਨਾਲ ਖੜ੍ਹੇ ਮੁਸੱਮੀ ਰਮਨਦੀਪ ਸਿੰਘ ਉਰਫ ਗੱਗੂ ਪੁੱਤਰ ਸਤਨਾਮ ਸਿੰਘ ਵਾਸੀ ਸੈਲਾਂ ਖੁਰਦ ਹਾਲ ਵਾਸੀ ਸੈਲਾਂ ਕਲਾਂ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋ ਨਸ਼ੀਲਾ ਪਦਾਰਥ ਵਜਨੀ 21 ਗ੍ਰਾਮ ਅਤੇ ਮੁਸੱਮੀ ਲਖਵੀਰ ਸਿੰਘ ਉਰਫ ਲੱਕੀ ਪੁੱਤਰ ਰਾਜ ਕੁਮਾਰ ਵਾਸੀ ਵਾਸੀ ਸੈਲਾਂ ਖੁਰਦ ਹਾਲ ਵਾਸੀ ਸੈਲਾਂ ਕਲਾਂ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋ ਕੁੱਲ 08 ਪੱਤੇ ਹਰੇਕ ਪੱਤੇ ਵਿੱਚ 15/15 ਨਸ਼ੀਲੀਆਂ ਗੋਲੀਆਂ ਕੁੱਲ 120 ਨਸ਼ੀਲੀਆਂ ਗੋਲੀਆਂ ਮਾਰਕਾ ETIZOLAM TABLETS 0.5 MG (ETIRON 0.5) ਰੰਗ ਸੰਤਰੀ ਬਰਾਮਦ ਕਰਕੇ ਮੁਕੱਦਮਾ ਨੰਬਰ 87 ਮਿਤੀ 06-05-2024 ਅ/ਧ 22-61-85 NDPS ACT ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ। ਗਈ। ਜਿਹਨਾਂ ਪਾਸੋ ਪੁੱਛਗਿੱਛ ਜਾਰੀ ਹੈ ।

Leave a Comment

Your email address will not be published. Required fields are marked *

Scroll to Top