ਜਲੰਧਰ ਪ੍ਰਸ਼ਾਸਨ ਨੇ ਸਾਫ਼ ਹਵਾ ਨੂੰ ਉਤਸ਼ਾਹਿਤ ਕਰਨ ਲਈ ਲੰਗ ਕੇਅਰ ਫਾਊਂਡੇਸ਼ਨ ਨਾਲ ਐਮ.ਓ.ਯੂ. ’ਤੇ ਕੀਤੇ ਹਸਤਾਖ਼ਰ

ਜਲੰਧਰ, 31 ਜੁਲਾਈ : ਹਵਾ ਪ੍ਰਦੂਸ਼ਣ ਅਤੇ ਜਲਵਾਯੂ ਪਰਿਵਰਤਨ ਦਾ ਵਧਦਾ ਜਾ ਰਿਹਾ ਸੰਕਟ ਹਰ ਗੁਜ਼ਰਦੇ ਦਿਨ ਦੇ ਨਾਲ ਸਿਹਤ ਅਤੇ ਵਾਤਾਵਰਣ ਲਈ ਗੰਭੀਰ ਚੁਣੌਤੀਆਂ ਪੈਦਾ ਕਰ ਰਿਹਾ ਹੈ।
ਸਮੂਹਿਕ ਤੇ ਸਥਾਨਕ ਪੱਧਰ ‘ਤੇ ਆਧਾਰਿਤ ਹੱਲ ਦੀ ਜ਼ਰੂਰਤ ਨੂੰ ਪਛਾਣਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ, ਜਲੰਧਰ ਵੱਲੋਂ ਸਾਫ਼ ਹਵਾ ਅਤੇ ਸਿਹਤਮੰਦ ਭਾਈਚਾਰਿਆਂ ਲਈ ਨਿਰੰਤਰ ਕਾਰਵਾਈ ਨੂੰ ਅੱਗੇ ਵਧਾਉਣ ਲਈ ਲੰਗ ਕੇਅਰ ਫਾਊਂਡੇਸ਼ਨ ਨਾਲ ਐਮ.ਓ.ਯੂ. ‘ਤੇ ਹਸਤਾਖਰ ਕੀਤੇ ਗਏ ਹਨ।
ਇਸ ਐਮ.ਓ.ਯੂ ‘ਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਬਰਾੜ ਅਤੇ ਡਾ. ਰਾਜੀਵ ਖੁਰਾਨਾ, ਫਾਊਂਡਰ-ਟਰੱਸਟੀ, ਲੰਗ ਕੇਅਰ ਫਾਊਂਡੇਸ਼ਨ ਵੱਲੋਂ ਦਸਤਖ਼ਤ ਕੀਤੇ ਗਏ, ਜਿਨ੍ਹਾਂ ਨੇ ਜ਼ਿਲ੍ਹਾ ਜਲੰਧਰ ਵਿੱਚ ਸਾਫ਼ ਹਵਾ ਨੂੰ ਉਤਸ਼ਾਹਿਤ ਕਰਨ, ਸਿਹਤ ਸਬੰਧੀ ਗਤੀਵਿਧੀਆਂ ਵਧਾਉਣ, ਫਸਲਾਂ ਦੀ ਰਹਿੰਦ-ਖੂਹੰਦ ਸਾੜਨ ਦੀ ਸਮੱਸਿਆ ਦਾ ਹੱਲ ਕਰਨ ਅਤੇ ਹਵਾ ਦੀ ਗੁਣਵੱਤਾ ਤੇ ਜਨਤਕ ਸਿਹਤ ਨੂੰ ਬਿਹਤਰ ਬਣਾਉਣ ਲਈ ਟਿਕਾਊ ਅਭਿਆਸਾਂ ਨੂੰ ਵਧਾਉਣ ਦੀ ਵਚਨਬੱਧਤਾ ਦੁਹਰਾਈ।
ਲੰਗ ਕੇਅਰ ਫਾਊਂਡੇਸ਼ਨ (ਐਲ.ਸੀ.ਐਫ.) ਆਪਣੇ ‘ਡਾਕਟਰਜ਼ ਫਾਰ ਕਲੀਨ ਏਅਰ ਐਂਡ ਕਲਾਈਮੇਟ ਐਕਸ਼ਨ’ ਪ੍ਰੋਗਰਾਮ ਰਾਹੀਂ ਸੰਯੁਕਤ ਰਾਸ਼ਟਰ ਵਾਤਾਵਰਣ ਪ੍ਰੋਗਰਾਮ (ਯੂ.ਐਨ.ਈ.ਪੀ.) ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ, ਜਲੰਧਰ ਨਾਲ ਮਿਲ ਕੇ ਕੰਮ ਕਰੇਗੀ ਤਾਂ ਜੋ ਹਵਾ ਪ੍ਰਦੂਸ਼ਣ ਦੇ ਸਿਹਤ ’ਤੇ ਪ੍ਰਭਾਵਾਂ ਬਾਰੇ ਜਨ ਜਾਗਰੂਕਤਾ ਪੈਦਾ ਕੀਤੀ ਜਾ ਸਕੇ, ਜਿਸ ਵਿੱਚ ਪਰਾਲੀ ਸਾੜਨ ਦੀ ਸਮੱਸਿਆ ’ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ, ਜ਼ਿਲ੍ਹਾ-ਪੱਧਰੀ ਨੀਤੀਆਂ ਨੂੰ ਮਜ਼ਬੂਤ ਕੀਤਾ ਜਾਵੇਗਾ, ਫਸਲਾਂ ਦੀ ਰਹਿੰਦ-ਖੂਹੰਦ ਪ੍ਰਬੰਧਨ ਦਾ ਸਮਰਥਨ ਕੀਤਾ ਜਾਵੇਗਾ ਅਤੇ ਸਮਰੱਥਾ ਨਿਰਮਾਣ ਨੂੰ ਉਤਸ਼ਾਹਿਤ ਕੀਤਾ ਜਾਵੇਗਾ।
ਇਹ ਭਾਈਵਾਲੀ ਸਾਫ਼ ਹਵਾ ਨੂੰ ਇੱਕ ਬੁਨਿਆਦੀ ਅਧਿਕਾਰ ਵਜੋਂ ਬਹਾਲ ਕਰਕੇ ਜਨਤਕ ਸਿਹਤ ਦੀ ਰੱਖਿਆ ਸਬੰਧੀ ਸਾਂਝੇ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦੀ ਹੈ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top