ਚੰਡੀਗੜ੍ਹ/ਜਲ਼ੰਧਰ ,ਦੇਸ਼ ਭਰ ਵਿਚ ਲੋਕ ਸਭਾ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ। ਇਸ ਨੂੰ ਲੈ ਕੇ ਜਿੱਥੇ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਚੋਣ ਕਮਿਸ਼ਨ ਵੱਲੋਂ ਵੀ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਣ ਲਈ ਕੰਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਹੁਣ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ 5 SSPs ਦੀ ਬਦਲੀ ਕਰ ਦਿੱਤੀ ਗਈ ਹੈ।
ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਜਾਣਕਾਰੀ ਮੁਤਾਬਕ ਪੰਜਾਬ ਤੋਂ ਇਲਾਵਾ ਗੁਜਰਾਤ, ਓਡੀਸ਼ਾ ਤੇ ਪੱਛਮੀ ਬੰਗਾਲ ਵਿਚ ਅਫ਼ਸਰਾਂ ਦੀ ਬਦਲੀ ਕੀਤੀ ਗਈ ਹੈ। ਪੰਜਾਬ ਦੇ ਪਠਾਨਕਟੋ, ਫਾਜ਼ਿਲਕਾ, ਜਲੰਧਰ ਦਿਹਾਤੀ, ਅਤੇ ਬਠਿੰਡਾ ਆਦਿ ਜ਼ਿਲ੍ਹਿਆਂ ਦੇ SSPs ਦਾ ਤਬਾਦਲਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

















































