ਜਲੰਧਰ- ਜਲੰਧਰ ਵਿੱਚ ਦਿਨ ਦਿਹਾੜੇ ਲੁੱਟ ਖੋਹ ਦੀਆਂ ਵਾਰਦਾਤਾਂ ਦਿਨੋ ਦਿਨ ਵਧਦੀਆਂ ਜਾ ਰਹੀਆਂ ਹਨ। ਲਾਅ ਐਂਡ ਆਰਡਰ ਦੀ ਵਿਵਸਥਾ ਬੁਰੀ ਤਰ੍ਹਾਂ ਫੇਲ ਹੈ। ਲੁੱਟ ਖੋਹ ਦੀਆਂ ਵਾਰਦਾਤਾਂ, ਗੰਨ ਪੁਆਇੰਟ ਤੇ ਖੋਹ ਦੀਆਂ ਵਾਰਦਾਤਾਂ ਹੋਣ, ਚਾਹੇ ਗੋਲੀਕਾਂਡ ਦੀਆਂ ਵਾਰਦਾਤਾਂ ਹੋਣ, ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਲੋਕ ਇਹੋ ਜਿਹਾ ਬਦਲਾਅ ਲਿਆ ਕੇ ਪਛਤਾ ਰਹੇ ਹਨ। ਕਾਂਗਰਸ ਪਾਰਟੀ ਸੋਮਵਾਰ ਨੂੰ ਸ਼ਾਮ 5 ਵਜੇ ਕਾਂਗਰਸ ਭਵਨ ਤੋਂ ਪੁਲਸ ਕਮਿਸ਼ਨਰ ਦਫਤਰ ਤਕ ਕੈਂਡਲ ਮਾਰਚ ਕਰੇਗੀ ਤਾਂ ਜ਼ੋ ਕਿ ਕੁੰਭਕਰਨੀ ਨੀਂਦ ਸੁੱਤੇ ਹੋਏ ਪ੍ਰਸ਼ਾਸਨ ਨੂੰ ਜਗਾਇਆ ਜਾ ਸਕੇ ।
