ਡਿਪਟੀ ਕਮਿਸ਼ਨਰ ਵੱਲੋਂ ਨਿੱਕੂ ਪਾਰਕ ਦਾ ਦੌਰਾ, ਬਰਸਾਤੀ ਮੌਸਮ ਦੌਰਾਨ ਸਾਫ-ਸਫਾਈ, ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ, 30 ਜੁਲਾਈ :- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸਥਾਨਕ ਨਿੱਕੂ ਪਾਰਕ ਦਾ ਦੌਰਾ ਕਰਕੇ ਬਰਸਾਤੀ ਮੌਸਮ ਦੌਰਾਨ ਸਾਫ-ਸਫਾਈ, ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਪਾਰਕ ਵਿੱਚ ਕਿਤੇ ਵੀ ਪਾਣੀ ਖੜ੍ਹਾ ਨਾ ਹੋਵੇ।

ਉਨ੍ਹਾਂ ਮਾਡਲ ਟਾਊਨ ਚਿਲਡਰਨ ਪਾਰਕ ਕਮੇਟੀ ਦੇ ਪ੍ਰਬੰਧਕਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ  ਨੂੰ ਹਦਾਇਤ ਕੀਤੀ ਕਿ ਪਾਰਕ ਵਿੱਚ ਸਾਫ-ਸਫਾਈ ਹਰ ਪੱਖੋਂ ਯਕੀਨੀ ਬਣਾਈ ਜਾਵੇ ਤਾਂ ਜੋ ਬਰਸਾਤੀ ਮੌਸਮ ਦੌਰਾਨ ਪਾਰਕ ਵਿੱਚ ਆਉਣ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।



ਉਨ੍ਹਾਂ ਇਹ ਵੀ ਕਿਹਾ ਕਿ ਪਾਰਕ ਵਿੱਚ ਝੂਲਿਆਂ ਦੀ ਲਗਾਤਾਰ ਮੁਰੰਮਤ ਦਾ ਖਾਸ ਖਿਆਲ ਰੱਖਿਆ ਜਾਵੇ ਕਿਉਂਕਿ ਇਹ ਸਿੱਧੇ ਤੌਰ ’ਤੇ ਬੱਚਿਆਂ ਦੀ ਸੁਰੱਖਿਆ ਨਾਲ ਜੁੜਿਆ ਹੈ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਬੱਚਿਆਂ ਦੇ ਮਨੋਰੰਜਨ ਲਈ ਪਾਰਕ ਵਿੱਚ ਨਵੇਂ ਝੂਲੇ ਲਗਾਉਣ ਲਈ ਕਮੇਟੀ ਨੂੰ ਤੁਰੰਤ ਪ੍ਰਸਤਾਵ ਭੇਜਣ ਦੇ ਵੀ ਨਿਰਦੇਸ਼ ਦਿੱਤੇ।

ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਨੂੰ ਕਿਹਾ ਕਿ ਉਹ ਪਾਰਕ ਦੇ ਰੱਖ-ਰਖਾਅ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਕਿਉਂਜੋ ਇਹ ਪਾਰਕ ਨਾ ਸਿਰਫ਼ ਬੱਚਿਆਂ ਲਈ ਮਨੋਰੰਜਨ ਦਾ ਇਕ ਵੱਡਾ ਸਥਾਨ ਹੈ ਸਗੋਂ ਸ਼ਹਿਰ ਜਲੰਧਰ ਸ਼ਹਿਰ ਦੀ ਪਛਾਣ ਦਾ ਵੀ ਪ੍ਰਤੀਕ ਹੈ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top