ਪੰਜਾਬ ਦੇ ਨਕਲੀ ਤੇ ਝੂਠੇ ਦਲਿਤ ਚੇਹਰੇ ਮਲੀਆਮੇਟ ਕਰਨ ਲਈ ਜਲੰਧਰ ਲੋਕ ਸਭਾ ਦਾ ਉਮੀਦਵਾਰ ਹੋਵੇਗਾ ਬਲਵਿੰਦਰ ਕੁਮਾਰ – ਜਸਵੀਰ ਸਿੰਘ ਗੜ੍ਹੀ

ਜਲੰਧਰ 13ਅਪ੍ਰੈਲ(ਬਿਊਰੋ ਰਿਪੋਰਟ) – ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਜਲੰਧਰ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਜੀ ਹੋਣਗੇ। ਕੇਂਦਰੀ ਕੋਆਰਡੀਨੇਟਰ ਸ਼੍ਰੀ ਬੈਣੀਵਾਲ ਜੀ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਮੀਦਵਾਰ ਘੋਸ਼ਿਤ ਕਰ ਦਿੱਤੇ ਜਾਣਗੇ, ਸਾਰੇ ਉਮੀਦਵਾਰਾਂ ਦੇ ਪੈਨਲ ਤੇ ਅੰਤਿਮ ਫੈਂਸਲਾ ਭੈਣ ਕੁਮਾਰੀ ਮਾਇਆਵਤੀ ਜੀ ਵਲੋਂ ਲਿਆ ਜਾ ਰਿਹਾ ਹੈ। ਬਸਪਾ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਵੱਖ ਵੱਖ ਰਾਜਨੀਤਿਕ ਦਲਾਂ ਦੇ ਪੰਜਾਬ ਦੇ ਨਕਲੀ ਤੇ ਝੂਠੇ ਦਲਿਤ ਚੇਹਰਿਆਂ ਨੂੰ ਮਲੀਆਮੇਟ ਕਰਨ ਦਾ ਕੰਮ ਜਲੰਧਰ ਲੋਕ ਸਭਾ ਦੇ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਜੀ ਕਰਨਗੇ। ਸ਼੍ਰੀ ਬਲਵਿੰਦਰ ਜੀ ਮੌਜੂਦਾ ਬਸਪਾ ਪੰਜਾਬ ਦੇ ਜਨਰਲ ਸਕੱਤਰ ਹਨ ਤੇ ਪਿਛਲੇ ਚਾਰ ਮਹੀਨਿਆਂ ਤੋਂ ਲੋਕ ਸਭਾ ਇੰਚਾਰਜ ਦੇ ਤੌਰ ਤੇ ਲਗਾਤਾਰ ਸਰਗਰਮ ਸਨ। ਇਸ ਤੋਂ ਪਹਿਲਾਂ ਉਹ 2017 ਅਤੇ 2022 ਦੀ ਵਿਧਾਨ ਸਭਾ ਚੋਣ ਕਰਤਾਰਪੁਰ ਤੋਂ ਲੜ ਚੁੱਕੇ ਹਨ ਜਦੋਂ ਕਿ 2019 ਵਿੱਚ ਲੋਕ ਸਭਾ ਜਲੰਧਰ ਤੋਂ 2ਲੱਖ 4ਹਜ਼ਾਰ ਵੋਟਾਂ ਲੈਕੇ ਮੁਕਾਬਲੇ ਵਿਚ ਭਾਰੂ ਰਹੇ ਸਨ। ਸ ਗੜ੍ਹੀ ਨੇ ਕਿਹਾ ਕਿ ਕਾਂਗਰਸ ਨੇ ਨਕਲੀ ਤੇ ਝੂਠੇ ਦਲਿਤ ਚੇਹਰੇ ਅੱਗੇ ਕਰਕੇ ਹਮੇਸ਼ਾ ਦੇਸ਼ ਭਰ ਵਿਚ ਦਲਿਤ ਵਰਗ ਨੂੰ ਗੁੰਮਰਾਹ ਕੀਤਾ ਹੈ, ਜਿਸਦੇ ਖ਼ਿਲਾਫ਼ ਪੂਰੇ ਪੰਜਾਬ ਵਿਚ ਲੜਾਈ ਬਹੁਜਨ ਸਮਾਜ ਪਾਰਟੀ ਲੜ ਰਹੀ ਹੈ। ਅੱਜ ਪੂਰੇ ਦਿਨ ਵਿਚ ਇਹ ਦੂਜਾ ਉਮੀਦਵਾਰ ਹੈ ਜੋਕਿ ਅੱਜ ਘੋਸ਼ਿਤ ਕੀਤਾ ਗਿਆ ਇਸ ਤੋਂ ਪਹਿਲਾ ਸਵੇਰੇ ਪਟਿਆਲਾ ਲੋਕ ਸਭਾ ਤੋਂ ਸ਼੍ਰੀ ਜਗਜੀਤ ਛਰਬੜ ਜੀ ਨੂੰ ਐਲਾਨਿਆ ਗਿਆ ਸੀ। ਇਸ ਤਰ੍ਹਾਂ ਬਸਪਾ ਕੁਲ ਪੰਜ ਉਮੀਦਵਾਰ ਘੋਸ਼ਿਤ ਕਰ ਚੁੱਕੀ ਹੈ ਜਿਸ ਵਿਚ ਫਿਰੋਜ਼ਪੁਰ ਤੋਂ ਸ਼੍ਰੀ ਸੁਰਿੰਦਰ ਕੰਬੋਜ਼, ਹੁਸ਼ਿਆਰਪੁਰ ਤੋਂ ਸ਼੍ਰੀ ਰਾਕੇਸ਼ ਕੁਮਾਰ ਸੁੰਮਨ ਅਤੇ ਸੰਗਰੂਰ ਤੋਂ ਡਾ ਮੱਖਣ ਸਿੰਘ ਸ਼ਾਮਿਲ ਹਨ।

Leave a Comment

Your email address will not be published. Required fields are marked *

Scroll to Top