ਜਲੰਧਰ:- ਫਿਰੋਜ਼ਪੁਰ ਡਿੱਪੋ ਦੀ ਇਕ ਬੱਸ ਦੀ ਖੜ੍ਹੇ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ ਹੈ। ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਘੱਲਖੁਰਦ ਕੋਲ ਮੋਗਾ ਤੋਂ ਫਿਰੋਜ਼ਪੁਰ ਜਾ ਰਹੀ ਬੱਸ ਸੰਤੁਲਨ ਵਿਗੜਨ ਕਾਰਨ ਇਕ ਖੜ੍ਹੇ ਟਰੱਕ ‘ਚ ਜਾ ਵੱਜੀ, ਜਿਸ ਕਾਰਨ ਬੱਸ ਪੂਰੀ ਤਰ੍ਹਾਂ ਤਬਾਹ ਹੀ ਹੋ ਗਈ ਹੈ।
ਇਹ ਟੱਕਰ ਇੰਨੀ ਭਿਆਨਕ ਸੀ ਕਿ ਬੱਸ ਦੇ ਪਰਖੱਚੇ ਹੀ ਉੱਡ ਗਏ ਹਨ, ਜਦਕਿ ਬੱਸ ‘ਚ ਸਵਾਰ 5-6 ਸਵਾਰੀਆਂ ਵੀ ਗੰਭੀਰ ਰੂਪ ‘ਚ ਜ਼ਖ਼ਮੀ ਹੋਈਆਂ ਹਨ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਰੈਫਰ ਕੀਤਾ ਜਾ ਸਕਦਾ ਹੈ।
ਕੁਝ ਦਿਨ ਪਹਿਲਾਂ ਵੀ ਪੰਜਾਬ ‘ਚ ਇਕ ਭਿਆਨਕ ਹਾਦਸਾ ਹੋਇਆ ਸੀ, ਜਿੱਥੇ ਟੱਕਰ ਤੋਂ ਬਾਅਦ ਇਕ ਬੱਸ ਵਿਚਕਾਰੋਂ ਟੁੱਟ ਹੀ ਗਈ ਸੀ। ਜਿਸ ਤੋਂ ਬਾਅਦ ਅੱਜ ਹੋਏ ਇਸ ਭਿਆਨਕ ਹਾਦਸੇ ‘ਚ ਵੀ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ ਬੱਸ ਦੀ ਹਾਲਤ ਇੰਨੀ ਖਰਾਬ ਸੀ ਕਿ ਇਸ ਨੂੰ ਕ੍ਰੇਨ ਰਾਹੀਂ ਲੈ ਕੇ ਜਾਣਾ ਪਿਆ ਹੈ। ਸਵਾਰੀਆਂ ਵੀ ਗੰਭੀਰ ਰੂਪ ‘ਚ ਜ਼ਖ਼ਮੀ ਹੋਈਆਂ ਹਨ।

















































