ਜਲੰਧਰ ਦਿਹਾਤੀ ਇਲਾਕੇ ਵਿਚ ਅਮਨ- ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਨਵ ਨਿਯੁਕਤ SSP ਹਰਕਮਲਪ੍ਰੀਤ ਸਿੰਘ ਖੱਖ ਨੇ ਕੱਸੀ ਨਕੇਲ

ਜਲੰਧਰ – ਜਲੰਧਰ ਦਿਹਾਤੀ ਇਲਾਕੇ ਵਿਚ ਅਮਨ- ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਚੋਰਾਂ-ਲੁਟੇਰਿਆਂ ਅਤੇ ਮੁਜਰਿਮਾਂ ਦੀ ਨਕੇਲ ਕੱਸਣ ਲਈ ਨਵ-ਨਿਯੁਕਤ ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਪੂਰੀ ਤਰ੍ਹਾਂ ਕਮਰ ਕੱਸ ਲਈ ਹੈ। ਵਿਸ਼ੇਸ਼ ਗੱਲਬਾਤ ਦੌਰਾਨ ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਜਲੰਧਰ ਉਨ੍ਹਾਂ ਲਈ ਨਵਾਂ ਨਹੀਂ ਹੈ, ਜਦੋਂ ਕਿ ਉਹ ਪਹਿਲਾਂ ਵੀ ਕਾਫੀ ਸਮੇਂ ਤਕ ਜਲੰਧਰ ਸ਼ਹਿਰ ਸਮੇਤ ਪੰਜਾਬ ਦੇ ਹੋਰਨਾਂ ਸੂਬਿਆਂ ਵਿਚ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਆਪਣੇ ਕੰਮ ਵਿਚ ਤੇਜ਼ਤਰਾਰ ਮੰਨੇ ਜਾਂਦੇ ਸ. ਖੱਖ ਨੇ ਦੱਸਿਆ ਕਿ ਐੱਸ. ਐੱਸ. ਪੀ. ਦਾ ਚਾਰਜ ਸੰਭਾਲਣ ਦੇ ਨਾਲ ਹੀ ਉਨ੍ਹਾਂ ਸਭ ਤੋਂ ਪਹਿਲਾਂ ਜਲੰਧਰ ਦਿਹਾਤੀ ਇਲਾਕੇ ਦਾ ਦੌਰਾ ਕਰ ਕੇ ਸਾਰੇ ਪਿੰਡਾਂ ਅਤੇ ਇਲਾਕੇ ਬਾਰੇ ਪੂਰੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਬਾਅਦ ਉਨ੍ਹਾਂ ਦਿਹਾਤੀ ਇਲਾਕੇ ਦੇ ਸਾਰੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਉਨ੍ਹਾਂ ਨੂੰ ਲਾਅ ਐਂਡ ਆਰਡਰ ਨੂੰ ਸਖ਼ਤੀ ਨਾਲ ਬਰਕਰਾਰ ਕਰਨ ਅਤੇ ਇਸਦੀ ਉਲੰਘਣਾ ਕਰਨ ਖ਼ਿਲਾਫ਼ ਆਨੇ ਖੁਦ ਸਰਨ ਕਾਲਿਆ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ। ਇਸਦੇ ਨਾਲ ਹੀ ਉਨ੍ਹਾਂ ਦਿਹਾਤੀ ਪੁਲਸ ਕੰਟਰੋਲ ਰੂਮ ਦੇ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਵੀ ਅਲਰਟ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਹਾਸਲ ਕਰਨ ਦੇ ਨਾਲ ਹੀ ਤੁਰੰਤ ਦਿਹਾਤੀ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦੇਣ ਅਤੇ ਇਸਦੇ ਨਾਲ ਹੈ। ਕੁਝ ਮਿੰਟਾਂ ਵਿਚ ਘਟਨਾ ਸਥਾਨ ‘ਤੇ ਪਹੁੰਚਣ ਦੇ ਹੁਕਮ ਜਾਰੀ ਕੀਤੇ। ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਸਾਫ ਚਿਤਾਵਨੀ ਦਿੱਤੀ ਕਿ ਮੇਰਾ ਕੰਮ ਕਰਨ ਦਾ ਢੰਗ ਬਿਲਕੁਲ ਵੱਖਰਾ ਹੈ। ਡਿਊਟੀ ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਮੁਲਾਜ਼ਮਾਂ ਨੂੰ ਸ਼ਲਾਘਾ- ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ, ਜਦੋਂ ਕਿ ਡਿਊਟੀ ਵਿਚ ਲਾਪ੍ਰਵਾਹੀ ਵਰਤਦਾ ਕੋਈ ਫੜਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦਿਹਾਤੀ ਇਲਾਕੇ ਦੇ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਜਨਤਾ ਅਤੇ ਪੁਲਸ ਦੇ ਸਹਿਯੋਗ ਨਾਲ ਹੀ ਜੁਰਮ ‘ਤੇ ਕਾਬੂ ਪਾਇਆ ਜਾ ਸਕਦਾ ਹੈ। ਕਿਸੇ ਵੀ ਸ਼ੱਕੀ ਸ਼ਰਾਬ ਸਮੱਗਲਰਾਂ ‘ਤੇ ਵੀ ਸਖ਼ਤ ਕਾਰਵਾਈ, 43 ਮਾਮਲੇ ਦਰਜ ਐਸ. ਐੱਸ. ਪੀ. ਖੱਖ ਨੇ ਦੱਸਿਆ ਕਿ ਦਿਹਾਤੀ ਪੁਲਸ ਨੇ ਪਿਛਲੇ ਕੁਝ ਸਮੇਂ ਅੰਦਰ ਹੀ ਨਸ਼ਾ ਸਮੱਗਲਰਾਂ ਤੋਂ ਇਲਾਵਾ ਸ਼ਰਾਬ ਸਮੱਗਲਰਾਂ ਦੇ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਹੈ। ਦਿਹਾਤੀ ਪੁਲਸ ਨੇ ਸ਼ਰਾਬ ਸਮੱਗਲਰਾਂ ਖਿਲਾਫ 43 ਮਾਮਲੇ ਦਰਜ ਕਰ ਕੇ ਲੱਗਭਗ 40 ਸ਼ਰਾਬ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਲੱਗਭਗ 2 ਕਰੋੜ ਦੀ ਸਰਾਬ ਬਰਾਮਦ ਕੀਤੀ ਹੈ। ਦਿਹਾਤੀ ਹਲਕੇ ਨੂੰ ਜ਼ੁਰਮ ਅਤੇ ਨਸ਼ਾ-ਮੁਕਤ ਬਣਾਉਣਾ ਮੇਰਾ ਮੁੱਖ ਟੀਚਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਸਾਫ ਕਿਹਾ ਕਿ ਜੇਕਰ ਦਿਹਾਤੀ ਇਲਾਕੇ ਵਿਚ ਕੋਈ ਵੀ ਨਸ਼ੇ ਜਾਂ ਸ਼ਰਾਬ ਦਾ ਕੋਈ ਵੀ ਨਾਜਾਇਜ਼ ਕਾਰੋਬਾਰ ਕਰਦਾ ਹੈ ਤਾਂ ਉਹ ਬੇਝਿਜਕ ਉਨ੍ਹਾਂ ਨੂੰ ਸੂਚਨਾ ਦੇਣ। ਸੂਚਨਾ ਮਿਲਣ ਤੋਂ ਬਾਅਦ ਦਿਹਾਤੀ ਪੁਲਸ ਦੋਸ਼ੀ ਪਾਏ ਜਾਣ ਵਾਲੀ ਧਿਰ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ।

Leave a Comment

Your email address will not be published. Required fields are marked *

Scroll to Top