ਜੁਆਇੰਟ ਸੀ.ਈ.ਓ. ਪੰਜਾਬ ਵੱਲੋਂ ਵੋਟਿੰਗ ਮਸ਼ੀਨਾਂ ਦੀ ਚੱਲ ਰਹੀ ਫਸਟ ਲੈਵਲ ਚੈਕਿੰਗ ਦਾ ਨਿਰੀਖਣ

ਜਲੰਧਰ, 22 ਨਵੰਬਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੈਟ) ਦੀ ਚੱਲ ਰਹੀ ਫਸਟ ਲੈਵਲ ਚੈਕਿੰਗ ਦਾ ਅੱਜ ਜੁਆਇੰਟ ਸੀ.ਈ.ਓ. ਪੰਜਾਬ ਨਵਨੀਤ ਕੌਰ ਬੱਲ ਵੱਲੋਂ ਨਿਰੀਖਣ ਕੀਤਾ ਗਿਆ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਈ.ਵੀ.ਐਮ. ਵੇਅਰਹਾਊਸ ਵਿਖੇ ਜੁਆਇੰਟ ਸੀ.ਈ.ਓ. ਨੇ ਭਾਰਤ ਇਲੈਕਟ੍ਰਾਨਿਕਸ ਲਿਮਟਿਡ ਕੰਪਨੀ ਦੇ ਇੰਜੀਨੀਅਰਾਂ ਵੱਲੋਂ ਈ.ਵੀ.ਐਮ./ਵੀ.ਵੀ.ਪੈਟ ਮਸ਼ੀਨਾਂ ਦੀ ਚੈਕਿੰਗ ਦਾ ਜਾਇਜ਼ਾ ਲਿਆ। ਉਨ੍ਹਾਂ ਇੰਜੀਨੀਅਰਾਂ ਨਾਲ ਗੱਲਬਾਤ ਕਰਦਿਆਂ ਮਸ਼ੀਨਾਂ ਦੀ ਜਾਂਚ ਦੇ ਵੱਖ-ਵੱਖ ਪੜਾਵਾਂ ਅਤੇ ਤਕਨੀਕੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ।

ਉਨ੍ਹਾਂ ਵੋਟਿੰਗ ਮਸ਼ੀਨਾਂ ਦੀ ਐਫ.ਐਲ.ਸੀ. ਦੀ ਸਮੁੱਚੀ ਪ੍ਰਕਿਰਿਆ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਚੈਕਿੰਗ ਪ੍ਰਬੰਧਾਂ ’ਤੇ ਤਸੱਲੀ ਪ੍ਰਗਟ ਕੀਤੀ।

ਇਸ ਮੌਕੇ ਈ.ਵੀ.ਐਮ. ਨੋਡਲ ਅਫ਼ਸਰ ਰਜਮਨਦੀਪ ਕੌਰ, ਚੋਣ ਤਹਿਸੀਲਦਾਰ ਜਸਪ੍ਰੀਤ ਸਿੰਘ ਤੋਂ ਇਲਾਵਾ ਜ਼ਿਲ੍ਹਾ ਚੋਣ ਦਫ਼ਤਰ ਦੇ ਹੋਰ ਅਧਿਕਾਰੀ/ਕਰਮਚਾਰੀ ਵੀ ਮੌਜੂਦ ਸਨ।

Table of Contents

Scroll to Top