ਵਾਰ ਮੈਮੋਰੀਅਲ ਜਲੰਧਰ ਵਿਖੇ ਕਾਰਗਿਲ ਵਿਜੈ ਦਿਵਸ ਮਨਾਇਆ, ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀਆਂ ਭੇਟ

ਜਲੰਧਰ, 26 ਜੁਲਾਈ:- ਕਾਰਗਿਲ ਯੁੱਧ ਵਿੱਚ ਭਾਰਤੀ ਫੌਜ ਦੀ ਜਿੱਤ ਦੇ 25 ਸਾਲ ਪੂਰੇ ਹੋਣ ’ਤੇ ਅੱਜ ਵਾਰ ਮੈਮੋਰੀਅਲ ਜਲੰਧਰ ਵਿਖੇ ਕਾਰਗਿਲ ਵਿਜੇ ਦਿਵਸ ਮਨਾਇਆ ਗਿਆ ਅਤੇ ਇਸ ਮੌਕੇ ਦੇਸ਼ ਦੀ ਖਾਤਰ ਸ਼ਹੀਦ ਹੋਏ ਸੈਨਿਕਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ।
ਵਿੰਗ ਕਮਾਂਡਰ ਗੁਰਪ੍ਰੀਤ ਸਿੰਘ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਜਲੰਧਰ ਨੇ ਦੱਸਿਆ ਕਿ ਕਾਰਗਿਲ ਓਪਰੇਸ਼ਨ 26 ਜੁਲਾਈ 1999 ਨੂੰ ਖਤਮ ਹੋਇਆ ਸੀ ਤੇ ਇਸ ਸੈਨਿਕ ਕਾਰਵਾਈ ਵਿੱਚ ਸੈਨਾ ਦੇ ਸੈਕੜੇ ਜਵਾਨ ਸ਼ਹੀਦ ਹੋਏ ਅਤੇ ਵੱਡੀ ਗਿਣਤੀ ਵਿੱਚ ਜਖ਼ਮੀ ਵੀ ਹੋਏ। ਉਨ੍ਹਾਂ ਦੱਸਿਆ ਕਿ ਕਾਰਗਿਲ ਯੁੱਧ ਭਾਰਤੀ ਸੈਨਾ ਦੇ ਸਾਹਸ ਅਤੇ ਤਾਕਤ ਦੀ ਐਸੀ ਉਦਾਹਰਣ ਹੈ ਜਿਸ ਉਪਰ ਹਰ ਭਾਰਤੀ ਨੂੰ ਗਰਵ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬਹਾਦਰ ਸੈਨਿਕਾਂ ’ਤੇ ਫਖ਼ਰ ਕਰਨਾ ਚਾਹੀਦਾ ਹੈ ਜੋ ਮੁਸੀਬਤ ਵੇਲੇ ਹਰ ਸਮੇਂ ਦੇਸ਼ ਦੀ ਰੱਖਿਆ ਲਈ ਸਰਹੱਦਾਂ, ਬਰਫ਼ੀਲੇ ਇਲਾਕਿਆਂ ਅਤੇ ਰੇਗਿਸਤਾਨਾਂ ਵਰਗੇ ਮੁਸ਼ਕਿਲ ਖੇਤਰਾਂ ਵਿੱਚ ਤਿਆਰ-ਬਰ-ਤਿਆਰ ਰਹਿੰਦੇ ਹਨ।
ਇਸ ਮੌਕੇ ਦਫ਼ਤਰੀ ਸਟਾਫ਼ ਤੋਂ ਇਲਾਵਾ 2 ਪੰਜਾਬ ਬਟਾਲੀਅਨ, ਐਨ.ਸੀ.ਸੀ. ਅਤੇ ਉਘੀਆਂ ਐਕਸ ਸਰਵਿਸਮੈਨ ਸਖ਼ਸ਼ੀਅਤਾਂ ਵਲੋਂ ਭਾਰਤੀ ਸੈਨਿਕਾਂ ਜਿਨ੍ਹਾਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਦੇ ਹੋਏ ਆਪਣੀਆਂ ਜਾਨਾਂ ਵਾਰ ਦਿੱਤੀਆਂ, ਨੂੰ ਸਰਧਾਂਜ਼ਲੀਆਂ ਭੇਟ ਕੀਤੀਆਂ ਗਈਆਂ।
—————

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top