ਆਦਮਪੁਰ (ਪਰਮਜੀਤ ਸਾਬੀ) – ਚੇਤ ਮਹੀਨੇ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਹੋਇਆਂ ਗੁਰਦੁਆਰਾ ਸ਼ਹੀਦ ਬਾਬਾ ਮਤੀ ਸਾਹਿਬ ਜੀ ਡਰੋਲੀ ਕਲਾਂ ਵਿਖੇ ਸੰਗਰਾਂਦ ਦਿਹਾੜਾ ਮਨਾਇਆ ਗਿਅਾ। ਇਸ ਮੌਕੇ ਹਜੂਰੀ ਰਾਗੀ ਭਾਈ ਤਰਸੇਮ ਸਿੰਘ ਜੀੇ ਅਤੇ ਭਾਈ ਗੁਰਜੀਤ ਸਿੰਘ ਜੀ(ਗੁਰਦੁਅਾਰਾ ਸ਼ਹੀਦ ਬਾਬਾ ਮਤੀ ਸਾਹਿਬ ਜੀ ਡਰੋਲੀ ਕਲਾਂ ਵਾਲੇ),ਹਜ਼ੂਰੀ ਰਾਗੀ ਭਾਈ ਅਮਨਦੀਪ ਸਿੰਘ ਖਾਲਸਾ ਅਾਨੰਦਪੁਰੀ(ਤਖਤ ਸ਼੍ਰੀ ਕੇਸਗੜ੍ਹ ਸਾਹਿਬ ਅਾਨੰਦਪੁਰ ਵਾਲੇ), ਕਥਾਵਾਚਕ ਭਾਈ ਰੋਸ਼ਨ ਸਿੰਘ ਜੀ(ਮਾਛੀਵਾੜਾ ਸਾਹਿਬ ਵਾਲੇ),ਢਾਡੀ ਜੱਥਾ ਗਿਅਾਨੀ ਹਰਜਿੰਦਰ ਸਿੰਘ ਫੱਕਰ ਸੁਲਤਾਨਪੁਰ ਲੋਧੀ ਵਾਲਿਅਾਂ ਵੱਲੋਂ ਸੰਗਤਾਂ ਨੂੰ ਗੁਰੂ ਕੀ ਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਸਟੇਜ ਸੈਕਟਰੀ ਦੀ ਭੂਮਿਕਾ ਮਾਸਟਰ ਸੁਰਜੀਤ ਸਿੰਘ ਵੱਲੋਂ ਨਿਭਾਈ ਗਈ।ਇਸ ਮੌਕੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ। ਅੰਤ ਵਿੱਚ ਗੁਰਦੁਆਰਾ ਸ਼ਹੀਦ ਬਾਬਾ ਮਤੀ ਸਾਹਿਬ ਜੀ ਡਰੋਲੀ ਕਲਾਂ ਪ੍ਰਬੰਧਕ ਕਮੇਟੀ ਪ੍ਰਧਾਨ ਜੱਥੇਦਾਰ ਮਨੋਹਰ ਸਿੰਘ ਨੇ ਅਾਇਅਾ ਹੋਇਅਾਂ ਸੰਗਤਾਂ ਦਾ ਧੰਨਵਾਦ ਕੀਤਾ।
