ਅਦਾਲਤ ਨੇ ਸੰਮਨ ਦੀ ਪਾਲਣਾ ਨਾ ਕਰਨ ਤੇ ਇਨਫੋਰਮੇਸ਼ਨ ਡਾਇਰੈਕਟਰ (ਈ.ਡੀ) ਦੀ ਸ਼ਿਕਾਇਤਾਂ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਭੇਜ ਕੇ 17 ਫਰਵਰੀ ਨੂੰ ਤਲਬ ਕੀਤਾ ਹੈ।ਈ.ਡੀ.ਨੇ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਡਰਿਗ ਮਾਮਲੇ ‘ਚ ਪੁੱਛਗਿੱਛ ਲਈ ਕੇਜਰੀਵਾਲ ਨੂੰ ਸੰਮਨ ਭੇਜੇ ਸਨ। ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਦੀਵਿਆਂ ਮਲਹੋਤਰਾ ਨੇ ਕਿਹਾ ਕਿ ਸ਼ਿਕਾਇਤ ਦਾ ਨੋਟਿਸ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ 17 ਫ਼ਰਵਰੀ ਨੂੰ ਤਲਬ ਹੋਣ ਲਈ ਹੁਕਮ ਜਾਰੀ ਕੀਤਾ ਜਾ ਰਿਹਾ ਹੈ। ਜਸਟਿਸ ਨੇ ਈ.ਡੀ ਵੱਲੋਂ ਮਾਮਲੇ ‘ਚ ਦਲੀਲਾਂ ਪੂਰੀ ਕਰਨ ਤੋਂ ਬਾਅਦ ਹੁਕਮ ਸੁਰੱਖਿਅਤ ਰੱਖ ਲਿਆ ਸੀ।

















































