ਜਲੰਧਰ, 9 ਸਤੰਬਰ: ‘ਖੇਡਾਂ ਵਤਨ ਪੰਜਾਬ ਦੀਆਂ-2024’ ਤਹਿਤ ਜ਼ਿਲ੍ਹੇ ਵਿੱਚ ਅੱਜ ਬਲਾਕ ਪੱਧਰੀ ਟੂਰਨਾਮੈਂਟ ਦੇ ਦੂਜੇ ਫੇਜ਼ ਦੇ ਪਹਿਲੇ ਦਿਨ ਬਲਾਕ ਭੋਗਪੁਰ, ਜਲੰਧਰ ਪੱਛਮੀ, ਫਿਲੌਰ ਅਤੇ ਆਦਮਪੁਰ ਵਿਖੇ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਹੋਈ।
ਬਲਾਕ ਜਲੰਧਰ ਪੱਛਮੀ ਵਿਖੇ ਹੋਏ ਖੇਡ ਮੁਕਾਬਲਿਆਂ ਦੌਰਾਨ ਵਿਧਾਇਕ ਮੋਹਿੰਦਰ ਭਗਤ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਖਿਡਾਰੀਆਂ ਨੂੰ ਲੋੜੀਂਦੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ।
ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਸੂਬੇ ਦੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਿਆ ਹੈ, ਜੋ ਕਿ ਆਉਣ ਵਾਲੇ ਸਮੇਂ ਵਿੱਚ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਪੰਜਾਬ ਦਾ ਨਾਂ ਰੁਸ਼ਨਾਉਣਗੇ। ਉਨ੍ਹਾਂ ਇਸ ਮੌਕੇ ਖਿਡਾਰੀਆਂ ਨੂੰ ਖੇਡਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਅਤੇ ਸੂਬੇ ਦਾ ਨਾਂ ਖੇਡਾਂ ਦੇ ਖੇਤਰ ਵਿੱਚ ਚਮਕਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ।
ਇਸ ਤੋਂ ਇਲਾਵਾ ਆਪ ਆਗੂ ਜੀਤ ਲਾਲ ਭੱਟੀ ਨੇ ਬਲਾਕ ਭੋਗਪੁਰ ਵਿਖੇ ਖੇਡ ਟੂਰਨਾਮੈਂਟ ਦੀ ਸ਼ੁਰੂਆਤ ਕਰਵਾਈ।
ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਬਲਾਕ ਪੱਧਰੀ ਟੂਰਨਾਮੈਂਟ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲੰਧਰ ਪੱਛਮੀ ਬਲਾਕ ਦੇ ਕਬੱਡੀ ਸਰਕਲ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉੱਗੀ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਜਦਕਿ ਸਰਕਾਰੀ ਹਾਈ ਸਕੂਲ ਰਾਏਪੁਰ ਰਸੂਲਪੁਰ ਦੀ ਟੀਮ ਦੂਜੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਲਮਪੁਰ ਬੱਕਾਂ ਦੀ ਟੀਮ ਤੀਜੇ ਸਥਾਨ ’ਤੇ ਰਹੀ।
ਅੰਡਰ-17 ਅਥਲੈਟਿਕਸ ਲੜਕੀਆਂ 100 ਮੀਟਰ ਰੇਸ ਈਵੈਂਟ ’ਚ ਗੌਰਵੀ ਸਿੰਘ ਨੇ ਪਹਿਲਾ, ਜਸਪ੍ਰੀਤ ਕੌਰ ਨੇ ਦੂਜਾ ਅਤੇ ਸਰਪ੍ਰੀਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 400 ਮੀਟਰ ਈਵੈਂਟ ਵਿਚ ਰਮਨਪ੍ਰੀਤ ਕੌਰ ਨੇ ਪਹਿਲਾ, ਪ੍ਰਭਗੁਣਕੌਰ ਨੇ ਦੂਜਾ ਅਤੇ ਮੁਸਕਾਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕੇ 100 ਮੀਟਰ ਈਵੈਂਟ ਵਿਚ ਮਨਰਾਜ ਸਿੰਘ ਨੇ ਪਹਿਲਾ, ਜਸ਼ਨਦੀਪ ਸਿੰਘ ਨੇ ਦੂਜਾ ਅਤੇ ਧੀਰਜ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
400 ਮੀਟਰ ਲੜਕੇ ਈਵੈਂਟ ਵਿੱਚ ਮਨਪ੍ਰੀਤ ਸਿੰਘ ਨੇ ਪਹਿਲਾ, ਨੌ ਨਿਹਾਲ ਸਿੰਘ ਨੇ ਦੂਜਾ ਅਤੇ ਅਬਦੁਲ ਮਸਦ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 1500 ਮੀਟਰ ਈਵੈਂਟ ਵਿਚ ਸੂਜਲ ਨੇ ਪਹਿਲਾ, ਰਣਦੀਪ ਸਾਹੀ ਨੇ ਦੂਜਾ ਅਤੇ ਰੌਸ਼ਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 3000 ਮੀਟਰ ਵਿਚ ਸੂਜਲ ਨੇ ਪਹਿਲਾ, ਰੌਸ਼ਨ ਨੇ ਦੂਜਾ ਅਤੇ ਰਣਦੀਪ ਮਾਹੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਭੋਗਪੁਰ ਬਲਾਕ ਦੇ ਕਬੱਡੀ ਨੈਸ਼ਨਲ ਅੰਡਰ-14 ਲੜਕੀਆਂ ਦੀ ਟੀਮ ਵਿਚੋਂ ਸੀਨੀਅਰ ਸੈਕੰਡਰੀ ਸਕੂਲ ਭੋਗਪੁਰ ਜੇਤੂ ਰਹੀ ਅਤੇ ਸੀਨੀਅਰ ਸੈਕੰਡਰੀ ਸਕੂਲ ਭਟਨੂਰਾ ਦੀ ਟੀਮ ਉਪ ਜੇਤੂ ਰਹੀ। ਫੁੱਟਬਾਲ ਅੰਡਰ 21 ਮੈਨ ਵਿਚੋਂ ਦਸਮੇਸ਼ ਸਪੋਰਟਸ ਕਲੱਬ ਕੋਟਲਾ ਦੀ ਟੀਮ ਜੇਤੂ ਅਤੇ ਗੁਰੂ ਨਾਨਕ ਮਿਸ਼ਨ ਪਬਲਿਕ ਸਕੂਲ ਡੱਲਾਂ ਦੀ ਟੀਮ ਉੱਪ ਜੇਤੂ ਰਹੀ।
ਫਿਲੌਰ ਬਲਾਕ ਦੇ ਖੋ-ਖੋ ਅੰਡਰ 14 ਮੁਕਾਬਲੇ ਵਿਚ ਸਰਕਾਰੀ ਹਾਈ ਸਕੂਲ ਨਗਰ ਦੀ ਟੀਮ ਪਹਿਲੇ, ਡੀ.ਏ.ਵੀ ਫਿਲੌਰ ਦੀ ਟੀਮ ਦੂਜੇ ਅਤੇ ਅਤੇ ਸਰਕਾਰੀ ਹਾਈ ਸਕੂਲ ਪੱਦੀ ਜਗੀਰ ਦੀ ਟੀਮ ਤੀਜੇ ਸਥਾਨ ’ਤੇ ਰਹੀ। ਅੰਡਰ-17 ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਨਗਰ ਦੀ ਟੀਮ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰਾਇਆਂ ਦੀ ਟੀਮ ਨੇ ਦੂਜਾ ਅਤੇ ਡੀ.ਏ.ਵੀ. ਫਿਲੌਰ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

















































