ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਿਲਾ ਜਲੰਧਰ ਵੱਲੋ ਪਿੰਡ ਸ਼ਾਹਪੁਰ (ਮਹਿਤਪੁਰ ) ਵਿਖੇ ਕੀਤਾ ਗਿਆ ਨਵੀਂ ਇਕਾਈ ਦਾ ਗਠਨ।

ਜਲੰਧਰ (ਪਰਮਜੀਤ ਸਾਬੀ) – 10 ਫ਼ਰਵਰੀ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ ਅਤੇ ਜਿਲਾ ਖਜਾਨਚੀ ਜਗਦੀਸ਼ਪਾਲ ਸਿੰਘ ਚੱਕ ਬਾਹਮਣੀਆਂ ਦੀ ਅਗਵਾਈ ਵਿੱਚ ਪਿੰਡ ਸ਼ਾਹਪੁਰ(ਮਹਿਤਪੁਰ) ਵਿਖੇ ਨਵੀਂ ਇਕਾਈ ਦਾ ਗਠਨ ਕੀਤਾ ਗਿਆ ਅਤੇ ਲਖਵਿੰਦਰ ਸਿੰਘ ਨੂੰ ਪ੍ਰਧਾਨ ,ਮਨੌਜ ਵਰਮਾ ਨੂੰ ਸਕੱਤਰ,ਗੁਰਜੀਤ ਸਿੰਘ ਨੂੰ ਖਜਾਨਚੀ ਨਿਯੁਕਤ ਕੀਤਾ ਗਿਆ ।ਇਸ ਮੋਕੇ ਤੇ ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ ,ਜਗਦੀਸ਼ ਪਾਲ ਸਿੰਘ ਚੱਕ ਬਾਹਮਣੀਆਂ ਨੇ ਨਵੀਂ ਬਣੀ ਇਕਾਈ ਨੂੰ ਵਧਾਈ ਦਿੱਤੀ ਅਤੇ ਦਿੱਲੀ ਅੰਦੋਲਨ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਦਾ ਹਿੱਸਾ ਬਣਨ ਵਾਸਤੇ ਲਾਮਬੰਦ ਕੀਤਾ ਉਹਨਾਂ ਨੇ ਕਿਹਾ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ , ਉੱਤਰੀ ਭਾਰਤ ਦੀਆਂ 18 ਜਥੇਬੰਦੀਆਂ ਅਤੇ ਸੰਯੁਕਤ ਮੋਰਚਾ ਗੈਰ ਰਾਜਨੀਤਿਕ ਅਤੇ ਦੇਸ਼ ਭਰ ਦੀਆਂ ਲਗਭਗ 200 ਜਥੇਬੰਦੀਆਂ ਸਰਕਾਰ ਤੋਂ 23 ਫ਼ਸਲਾਂ ਦੀ ਖ਼ਰੀਦ ਦੀ ਗਰੰਟੀ ਕਾਨੂੰਨ ਬਣਾਉਣ ਦੀ , ਡਾ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਕਰਦੀਆਂ ਹਨ ਅਤੇ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ, ਨਿੱਜੀ ਸਕੂਲ, ਹਸਪਤਾਲ, ਸੜਕਾਂ, ਬਿਜਲੀ ਦਾ ਪ੍ਰਬੰਧ ਸਰਕਾਰ ਆਪਣੇ ਹੱਥਾਂ ਵਿਚ ਲਵੇ ਅਤੇ ਚਿਪ ਵਾਲੇ ਮੀਟਰ ਲਗਾਉਣੇ ਤੁਰੰਤ ਬੰਦ ਕਰੇ,ਅਬਾਦਕਾਰਾਂ ਦੀਆਂ ਜ਼ਮੀਨਾਂ ਦੀਆਂ ਕੁਰਕੀਆਂ ਕਰਵਾਉਣੀਆਂ ਬੰਦ ਕਰੇ, ਕਿਸਾਨਾਂ ਮਜ਼ਦੂਰਾਂ ਤੇ ਕੀਤੇ ਝੂਠੇ ਪਰਚੇ ਰੱਦ ਕਰੇ,ਪਰਾਲ਼ੀ ਨੂੰ ਸਾਂਭਣ ਵਾਸਤੇ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਵੇ ਜਾ ਉਸ ਦਾ ਆਪ ਪ੍ਰਬੰਧ ਕਰੇ,ਸਟੇਟ ਸਰਕਾਰ ਬਿਜਲੀ ਐਕਟ 2022 ਦਾ ਵਿਰੋਧ ਕਰੇ, ਪੰਜਾਬ ਸਰਕਾਰ ਅੰਦੋਲਨ ਦੋਰਾਨ ਅਤੇ ਚੋਣ ਮੇਨੀਫੇਸਟੋ ਵਿੱਚ ਕੀਤੇ ਵਾਇਦੇ ਜਲਦ ਪੁਰੇ ਕਰੇ ,ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਸਮੇਤ ਪੁਰੇ ਭਾਰਤ ਵਿੱਚ ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਿੱਤੇ ਜਾਣ, ਦਿੱਲੀ ਸੰਘਰਸ਼ ਵਿੱਚ ਸ਼ਹੀਦ ਹੋ ਚੁੱਕੇ ਕਿਸਾਨਾਂ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੋਕਰੀ ਦਿੱਤੀ ਜਾਵੇ ,ਹੜਾਂ ਕਾਰਨ ਖਰਾਬ ਹੋਈ ਫਸਲ ਦਾ ਮੁਆਵਜ਼ਾ ਦਿੱਤਾ ਜਾਵੇ,ਨਵੇਂ ਬਣਾਏ ਜਾ ਰਹੇ ਹਾਈਵੇ ਲਈ ਇਕਵਾਇਰ ਕੀਤੀ ਜਾਂਦੀ ਜ਼ਮੀਨ ਦਾ ਮਾਰਕੀਟ ਰੇਟ ਨਾਲ਼ੋਂ ਚਾਰ ਗੁਣਾ ਮੁਆਵਜ਼ਾ ਦੇਵੇ,ਪੰਜਾਬ ਭਰ ਵਿੱਚ ਪੂਰਨ ਨਸ਼ਾਬੰਦੀ ਕੀਤੀ ਜਾਵੇ,ਉਹਨਾਂ ਕਿਹਾ ਕਿ ਇਹਨਾਂ ਮੰਗਾਂ ਨੂੰ ਲੇ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ , ਉੱਤਰੀ ਭਾਰਤ ਦੀਆਂ 18 ਜਥੇਬੰਦੀਆਂ ਅਤੇ ਸੰਯੁਕਤ ਮੋਰਚਾ ਗੈਰ ਰਾਜਨੀਤਿਕ ਅਤੇ ਪੂਰੇ ਭਾਰਤ ਵਿੱਚੋਂ 200 ਤੋਂ ਵੀ ਵੱਧ ਜਥੇਬੰਦੀਆਂ ਵੱਲੋ 13 ਫ਼ਰਵਰੀ ਨੂੰ ਦਿੱਲੀ ਮੋਰਚੇ ਦਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਪੂਰੇ ਭਾਰਤ ਦੇ ਕਿਸਾਨ ਮਜ਼ਦੂਰ ,ਦੁਕਾਨਦਾਰ ,ਮੁਲਾਜ਼ਮ,ਵਿਦਿਆਰਥੀ ,ਅਤੇ ਹਰ ਵਰਗ ਦੇ ਲੋਕ ਹਿੱਸਾ ਲੇਣਗੇ।ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਨਵੀ ਬਣੀ ਇਕਾਈ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨ ,ਮਜ਼ਦੂਰ ਅਤੇ ਆਗੂ ਹਾਜ਼ਰ ਸਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top