ਪੰਜਾਬ ਵਿੱਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ: ਵੜਿੰਗ

ਚੰਡੀਗੜ੍ਹ, 15 ਅਪ੍ਰੈਲ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿੱਚ ਪੂਰੀ ਤਰ੍ਹਾਂ ਢਹਿ ਢੇਰੀ ਹੋ ਚੁੱਕੀ ਕਾਹਨੂੰ ਅਤੇ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਗੰਭੀਰ ਚਿੰਤਾ ਜਾਹਿਰ ਕਰਦੇ ਹੋਏ, ਕਿਹਾ ਹੈ ਕਿ ਸੂਬੇ ਅੰਦਰ ਕਤਲ ਕਰਨ, ਉਗਰਾਹੀ ਅਤੇ ਫਿਰੌਤੀ ਮੰਗਣ ਵਰਗੀਆਂ ਘਟਨਾਵਾਂ ਹੋਣ ਨਵੀਆਂ ਆਮ ਗੱਲਾਂ ਬਣ ਚੁੱਕੀਆਂ ਹਨ।

ਉਨ੍ਹਾਂ ਨੇ ਮੋਗਾ ਵਿੱਚ ਅੱਜ ਇੱਕ ਨੌਜਵਾਨ ਦੇ ਕਤਲ ’ਤੇ ਪ੍ਰਤੀਕਿਰਿਆ ਦਿੰਦੇ ਹੋਏ, ਕਿਹਾ ਕਿ ਕਾਤਲ ਬਿਨਾਂ ਕਿਸੇ ਡਰ ਤੋਂ ਆਪਣੀ ਮਰਜ਼ੀ ਨਾਲ ਲੋਕਾਂ ਨੂੰ ਮਾਰ ਰਹੇ ਹਨ, ਕਿਉਂਕਿ ਇਨ੍ਹਾਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਕਾਨੂੰਨ-ਵਿਵਸਥਾ ਤਰਜੀਹ ਨਹੀਂ ਹੈ, ਇਸ ਲਈ ਆਮ ਲੋਕਾਂ ਨੂੰ ਗੈਂਗਸਟਰਾਂ ਦੇ ਰਹਿਮੋ-ਕਰਮ ’ਤੇ ਛੱਡ ਦਿੱਤਾ ਗਿਆ ਹੈ।

ਇਸ ਦੌਰਾਨ ਵੜਿੰਗ ਨੇ ਪਾਇਲ ਦੇ ਇੱਕ ਪ੍ਰਮੁੱਖ ਵਪਾਰੀ ਦੇ ਘਰ ਦੇਰ ਰਾਤ ਹੋਈ ਫਾਈਰਿੰਗ ਦੀ ਘਟਨਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਵਪਾਰੀ ਨੂੰ ਪਹਿਲਾਂ ਇੱਕ ਕਰੋੜ ਰੁਪਏ ਦੀ ਫਿਰੌਤੀ ਲਈ ਕਾਲ ਆਈ ਸੀ। ਉਨ੍ਹਾਂ ਨੇ ਕਿਹਾ ਕਿ ਉਸਦੇ ਘਰ ’ਤੇ ਗੋਲੀਬਾਰੀ ਸਾਫ਼ ਤੌਰ ’ਤੇ ਉਸਨੂੰ ਡਰਾਉਣ ਅਤੇ ਫਿਰੌਤੀ ਦੀ ਰਕਮ ਦੇਣ ਲਈ ਮਜਬੂਰ ਕਰਨ ਲਈ ਕੀਤੀ ਗਈ ਸੀ।

ਸੂਬਾ ਕਾਂਗਰਸ ਪ੍ਰਧਾਨ ਨੇ ਪ੍ਰਧਾਨ ਨੇ ਕਿਹਾ ਕਿ ਹੋਰ ਮਾਮਲਿਆਂ ਵਾਂਗ ਹੀ, ਆਪ ਦੀ ਸਰਕਾਰ ਨੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਨੂੰ ਸਿਰਫ਼ ਅਖਬਾਰੀ ਇਸ਼ਤਿਹਾਰਾਂ ਤੱਕ ਸੀਮਿਤ ਰੱਖਿਆ ਹੋਇਆ ਹੈ।

ਇਸ ਬਾਰੇ ਉਨ੍ਹਾਂ ਨੇ ਹਾਲ ਹੀ ਵਿੱਚ ਜਾਰੀ ਕੀਤੀ ਗਈ ਇਨਾਮੀ ਰਕਮ ਵਾਲੇ ਗੈਂਗਸਟਰਾਂ ਦੀ ਸੂਚੀ ਦਾ ਹਵਾਲਾ ਦਿੰਦਿਆਂ, ਕਿਹਾ ਕਿ ਸਰਕਾਰ ਨੂੰ ਲੱਗਦਾ ਹੈ ਕਿ ਅਖਬਾਰਾਂ ਵਿੱਚ ਇਸ਼ਤਿਹਾਰ ਦੇਣ ਨਾਲ ਹੀ ਉਸਦਾ ਕੰਮ ਮੁੱਕ ਗਿਆ ਹੈ, ਜਦਕਿ ਅਸਲ ਵਿੱਚ ਗੈਂਗਸਟਰ ਬਿਨਾਂ ਕਿਸੇ ਕਾਨੂੰਨ ਦੇ ਡਰ ਤੋਂ ਖੁੱਲ੍ਹੇਆਮ ਰਾਜ ਕਰ ਰਹੇ ਹਨ।

Leave a Comment

Your email address will not be published. Required fields are marked *

Scroll to Top