ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਖਾਲਿਸਤਾਨੀ ਅਤੇ ਗੈਂਗਸਟਰਾਂ ਨਾਲ ਜੁੜੇ ਇੱਕ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਦੇ ਖਿਲਾਫ ਇੱਕ ਵਿਆਪਕ ਕੇਸ ਦਾਇਰ ਕੀਤਾ ਹੈ। ਈਡੀ ਨੇ ਇਸ ਮਾਮਲੇ ਦੇ ਸਿਲਸਿਲੇ ‘ਚ ਹਰਿਆਣਾ ਅਤੇ ਰਾਜਸਥਾਨ ‘ਚ ਕਰੀਬ 12 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ।
ਬਿਸ਼ਨੋਈ ਦੇ ਖਿਲਾਫ ਲੁੱਟ ਅਤੇ ਕਤਲ ਸਮੇਤ ਕਈ ਹੋਰ ਮਾਮਲੇ ਵੀ ਦਰਜ ਹਨ। ਬਿਸ਼ਨੋਈ ਨੇ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀਆਂ ਖਿਲਾਫ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ਈਡੀ ਨੇ ਹਰਿਆਣਾ ਅਤੇ ਰਾਜਸਥਾਨ ਵਿੱਚ ਬਿਸ਼ਨੋਈ ਦੇ ਰਿਸ਼ਤੇਦਾਰਾਂ ਦੇ ਦਰਜਨ ਤੋਂ ਵੱਧ ਟਿਕਾਣਿਆਂ ਦੀ ਤਲਾਸ਼ੀ ਲਈ।
ਪਿਛਲੇ ਕੁਝ ਮਹੀਨਿਆਂ ਤੋਂ ਈਡੀ ਪੰਜਾਬ, ਹਰਿਆਣਾ ਅਤੇ ਰਾਜਸਥਾਨ ਸਥਿਤ ਗੈਂਗਸਟਰਾਂ ਵਿਰੁੱਧ ਸਰਗਰਮ ਹੈ। ਇਨ੍ਹਾਂ ਗਰੋਹਾਂ ‘ਤੇ ਮਨੀ ਲਾਂਡਰਿੰਗ ਦੇ ਕੇਸ ਚੱਲ ਰਹੇ ਹਨ। ਇਨ੍ਹਾਂ ਗੈਂਗਸਟਰਾਂ ਵਿਚੋਂ ਕੁਝ ਖਾਲਿਸਤਾਨੀਆਂ ਨਾਲ ਵੀ ਜੁੜੇ ਹੋਏ ਹਨ।
- +91 99148 68600
- info@livepunjabnews.com