ਮਹਿੰਦਰ ਭਗਤ ਨੇ ਸੰਗਤ ਦਰਸ਼ਨ ਦੌਰਾਨ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਜਲੰਧਰ, 4 ਨਵੰਬਰ : ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਅੱਜ ਆਪਣੀ ਰਿਹਾਇਸ਼ ਅਰਬਨ ਅਸਟੇਟ-2 ਵਿਖੇ ਸੰਗਤ ਦਰਸ਼ਨ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਈ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਕੀਤਾ।
   ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ।
   ਮਹਿੰਦਰ ਭਗਤ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਦੀਆਂ ਸਮੂਹਿਕ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ ਇਸ ਸਬੰਧੀ ਆਪਣੀ ਪ੍ਰਗਤੀ ਰਿਪੋਰਟ ਜਲਦੀ ਸੌਂਪਣ ਲਈ ਵੀ ਕਿਹਾ।
  ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜੇਕਰ ਕੋਈ ਸਮੱਸਿਆ ਸਰਕਾਰ ਪੱਧਰ ਉੱਤੇ ਹੱਲ ਹੋਣੀ ਹੈ, ਤਾਂ ਉਹਨਾ ਦੇ ਧਿਆਨ ਵਿੱਚ ਲਿਆਂਦੀ ਜਾਵੇ, ਤਾਂ ਜੋ ਸਮੇਂ ਸਿਰ ਹੱਲ  ਕਢਿਆ ਜਾ ਸਕੇ।
——-

Leave a Comment

Your email address will not be published. Required fields are marked *

Scroll to Top