ਮਾਹਿਲਪੁਰ ਪੁਲਿਸ ਵੱਲੋਂ ਕਾਰ ਸਵਾਰ ਚਾਲਕ 10 ਪੇਟੀਆਂ ਸ਼ਰਾਬ ਸਮੇਤ ਕਾਬੂ

ਹੁਸ਼ਿਆਰਪੁਰ- ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸ਼੍ਰੀ ਸੁਰੇਂਦਰ ਲਾਂਬਾ IPS ਜੀ ਵਲੋ ਮਾੜੇ ਅਨਸਰਾ ਅਤੇ ਨਸ਼ੇ ਦੇ ਤਸਕਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ, ਜਿਸ ਤਹਿਤ ਦਲਜੀਤ ਸਿੰਘ ਖੱਖ PPS ਉਪ ਕਪਤਾਨ ਪੁਲਿਸ ਸਬ ਡਵੀਜਨ ਗੜਸ਼ੰਕਰ ਅਤੇ ਇੰਸਪੈਕਟਰ ਬਲਵਿੰਦਰ ਸਿੰਘ ਜੋੜਾ ਮੁੱਖ ਅਫਸਰ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਜੀ ਦੀ ਅਗਵਾਈ ਹੇਠ ਥਾਣਾ ਮਾਹਿਲਪੁਰ ਦੇ ਅਧੀਨ ਆਉਦੇ ਏਰੀਆ ਵਿੱਚ ਨਸ਼ਾ ਵੇਚਣ ਵਾਲੇ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਸਨ। ਜਿਸ ਦੌਰਾਨ ਮਿਤੀ 26-12-2023 ਨੂੰ ਏ.ਐਸ.ਆਈ ਉਂਕਾਰ ਸਿੰਘ ਇੰਚਾਰਜ ਚੋਂਕੀ ਸੈਲਾ ਖੁਰਦ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਪਿੰਡ ਜੱਸੋਵਾਲ ਨਜ਼ਦੀਕ ਭਾਤਪੁਰ ਜੱਟਾ ਮੋੜ ਮੋਜੂਦ ਸੀ ਤਾਂ ਪਿੰਡ ਭਾਤਪੁਰ ਸਾਇਡ ਤੋ ਇਕ ਸਵਿਟ ਕਾਰ ਨੰਬਰੀ PB-07-BM-3567 ਆ ਰਹੀ ਸੀ ਜਿਸਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸਨੇ ਆਪਣਾ ਨਾਮ ਰਾਮ ਕੁਮਾਰ ਉਰਫ ਰਾਮਾ ਪੁੱਤਰ ਜਸਪਾਲ ਉਰਫ ਜੱਸੂ ਵਾਸੀ ਵੱਢੋਆਣ ਥਾਣਾ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਦੱਸਿਆ। ਜਿਸਦੀ ਕਾਰ ਦੀ ਤਲਾਸ਼ੀ ਲੈਣ ਤੇ ਉਸ ਪਾਸੋ 05 ਪੇਟੀਆ ਸ਼ਰਾਬ ਮਾਰਕਾ ਸੰਤਰਾ For Sale in H.P. ਅਤੇ ਪੰਜਾਬ ਕਲੱਬ ਵਿਸਕੀ ਕੁੱਲ 5 ਪੇਟੀਆ ਬ੍ਰਾਮਦ ਹੋਈਆ, ਜਿਸਤੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ।ਜਿਸ ਪਾਸੋ ਸਖਤੀ ਨਾਲ ਪੁੱਛ ਗਿੱਛ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।

Leave a Comment

Your email address will not be published. Required fields are marked *

Scroll to Top