ਮੇਅਰ ਤੇ ਡਿਪਟੀ ਕਮਿਸ਼ਨਰ ਵੱਲੋਂ ਨਗਰ ਨਿਗਮ ਨੂੰ ਸ਼ਰਧਾਲੂਆਂ ਲਈ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼

ਜਲੰਧਰ, 6 ਨਵੰਬਰ :  ਮੇਅਰ ਵਿਨੀਤ ਧੀਰ ਅਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ 14 ਤੋਂ 16 ਨਵੰਬਰ, 2026 ਤੱਕ ਹੋਣ ਵਾਲੀ ਛਠ ਪੂਜਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੇਅਰ ਅਤੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਿਸਤ ਦੋਆਬ ਨਹਿਰ ’ਤੇ ਸਥਿਤ ਵੱਖ-ਵੱਖ ਘਾਟਾਂ ਨੂੰ ਇਸ ਪਵਿੱਤਰ ਮੌਕੇ ਲਈ ਪੂਰੀ ਤਰ੍ਹਾਂ ਤਿਆਰ ਰੱਖਿਆ ਜਾਵੇ ਅਤੇ ਉੱਥੇ ਸਫ਼ਾਈ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ, ਪੁਲਿਸ ਵਿਭਾਗ ਨੂੰ ਸ਼ਰਧਾਲੂਆਂ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਲਈ ਕਿਹਾ, ਤਾਂ ਜੋ ਉਹ ਬਿਨਾਂ ਕਿਸੇ ਦਿੱਕਤ ਦੇ ਇਸ ਧਾਰਮਿਕ ਉਤਸਵ ਮਨਾ ਸਕਣ।

ਉਨ੍ਹਾਂ ਇਸ ਗੱਲ ֹ’ਤੇ ਜ਼ੋਰ ਦਿੱਤਾ ਕਿ ਤਿਉਹਾਰ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਨਹੀਂ ਹੋਣੀ ਚਾਹੀਦੀ ਕਿਉਂਕਿ ਤਿੰਨ ਦਿਨ ਚੱਲਣ ਵਾਲੇ ਇਸ ਪਵਿੱਤਰ ਸਮਾਗਮ ਦੌਰਾਨ ਭਾਰੀ ਇਕੱਠ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਸਥਾਨਕ ਧਾਰਮਿਕ ਜਥੇਬੰਦੀਆਂ ਨਾਲ ਵੀ ਮੁਲਾਕਾਤ ਕੀਤੀ ਤਾਂ ਜੋ ਉਨ੍ਹਾਂ ਦੇ ਸੁਝਾਅ ਲਏ ਜਾ ਸਕਣ, ਜਿਸ ਦਾ ਮਕਸਦ ਇਸ ਧਾਰਮਿਕ ਸਮਾਗਮ ਨੂੰ ਬਿਨਾਂ ਕਿਸੇ ਕਮੀ ਦੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਉਣਾ ਹੈ।

ਉਨ੍ਹਾਂ ਨੇ ਨਗਰ ਨਿਗਮ ਨੂੰ ਸਫਾਈ ਕਾਰਜਾਂ ਸਮੇਤ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸ਼੍ਰੀ ਧੀਰ ਅਤੇ ਸ਼੍ਰੀ ਵਾਲੀਆ ਨੇ ਸ਼ਰਧਾਲੂਆਂ ਨੂੰ ਧਾਰਮਿਕ ਰਸਮਾਂ ਨਿਭਾਉਣ ਲਈ ਸਨਮਾਨਯੋਗ ਅਤੇ ਸੁਰੱਖਿਅਤ ਮਾਹੌਲ ਦੇਣ ਦੀ ਆਪਣੀ ਵਚਨਬੱਧਤਾ ਦੁਹਰਾਈ ਅਤੇ ਭਾਈਚਾਰੇ ਲਈ ‘ਛਠ ਪੂਜਾ’ ਦੇ ਸੱਭਿਆਚਾਰਕ ਮਹੱਤਵ ‘ਤੇ ਜ਼ੋਰ ਦਿੱਤਾ।

Table of Contents

Scroll to Top