ਖਰਚਾ ਨਿਗਰਾਨ ਵੱਲੋਂ ਵੱਖ-ਵੱਖ ਨਿਗਰਾਨ ਟੀਮਾਂ ਨਾਲ ਮੀਟਿੰਗ

ਜਲੰਧਰ – ਭਾਰਤ ਚੋਣ ਕਮਿਸ਼ਨ ਵੱਲੋਂ 04-ਜਲੰਧਰ ਲੋਕ ਸਭਾ ਹਲਕਾ (ਅ.ਜ.) ਲਈ ਨਿਯੁਕਤ ਖਰਚਾ ਨਿਗਰਾਨ 2009 ਬੈਚ ਦੇ ਆਈ.ਆਰ.ਐਸ. ਅਧਿਕਾਰੀ ਮਾਧਵ ਦੇਸ਼ਮੁਖ ਤੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ  ਵੱਲ਼ੋਂ ਅੱਜ ਫਲਾਇੰਗ ਸਕੁਐਡ, ਸਟੈਟਿਕ ਸਰਵੇਲੈਂਸ, ਵੀਡਿਓ ਸਰਵੇਲੈਂਸ, ਵੀਡੀਓ ਵਿਊਇੰਗ ਅਤੇ ਲੇਖਾ ਟੀਮਾਂ ਨਾਲ ਮੀਟਿੰਗ ਕੀਤੀ ਗਈ।

ਉਨ੍ਹਾਂ ਸਮੂਹ ਨਿਗਰਾਨ ਟੀਮਾਂ ਨੂੰ ਲੋਕ ਸਭਾ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਵੱਲੋਂ ਕੀਤੀਆਂ ਜਾ ਰਹੀਆਂ ਚੋਣ ਸਰਗਰਮੀਆਂ ’ਤੇ ਸਖ਼ਤ ਨਜ਼ਰ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਇਨ੍ਹਾਂ ’ਤੇ ਹੋਣ ਵਾਲੇ ਖਰਚ ਨੂੰ ਸਬੰਧਤ ਉਮੀਦਵਾਰ/ਸਿਆਸੀ ਪਾਰਟੀ ਦੇ ਚੋਣ ਖਰਚ ਵਿੱਚ ਜੋੜਿਆ ਜਾ ਸਕੇ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ, ਐਫ.ਐਸ.ਟੀ., ਐਸ.ਐਸ.ਟੀ., ਵੀ.ਐਸ.ਟੀ., ਵੀ.ਵੀ.ਟੀ. ਅਤੇ ਲੇਖਾ ਟੀਮਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਲਗਨ ਤੇ ਨਿਰਪੱਖਤਾ ਨਾਲ ਨਿਭਾਉਣ ਲਈ ਕਿਹਾ ਤਾਂ ਜੋ ਚੋਣ ਖਰਚੇ ’ਤੇ ਪ੍ਰਭਾਵੀ ਨਿਗਰਾਨੀ ਨੂੰ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਨੂੰ ਵੀਡੀਓ ਸਰਵੇਲੈਂਸ ਟੀਮਾਂ ਨੂੰ ਕਿਹਾ ਕਿ ਚੋਣ ਲੜਨ ਵਾਲੇ ਉਮੀਦਵਾਰਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਮੀਟਿੰਗਾਂ/ਸਮਾਗਮਾਂ ਆਦਿ ਦੀ ਢੁੱਕਵੀਂ ਵੀਡੀਓਗ੍ਰਾਫੀ ਯਕੀਨੀ ਬਣਾਈ ਜਾਵੇ ਤਾਂ ਜੋ ਇਨ੍ਹਾਂ ’ਤੇ ਹੋਣ ਵਾਲੇ ਖਰਚੇ ਨੂੰ ਉਮੀਦਵਾਰ ਦੇ ਚੋਣ ਖਰਚੇ ਵਿੱਚ ਸ਼ਾਮਲ ਕੀਤਾ ਜਾ ਸਕੇ


ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਨਿਗਰਾਨ ਟੀਮਾਂ ਦੀ ਭੂਮਿਕਾ ਨੂੰ ਬੇਹੱਦ ਅਹਿਮ ਕਰਾਰ ਦਿੰਦਿਆਂ ਖਰਚਾ ਨਿਗਰਾਨ ਨੇ ਨਿਗਰਾਨ ਟੀਮਾਂ ਦੀ ਟ੍ਰੇਨਿੰਗ ਅਤੇ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਚਿਤ ਦਿਸ਼ਾ-ਨਿਰਦੇਸ਼ ਦਿੱਤੇ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰੀ ਖਰਚਾ ਨਿਗਰਾਨ ਸੈੱਲ, ਮੀਡੀਆ ਸਰਟੀਫਿਕੇਸ਼ਨ ਤੇ ਨਿਰਗਾਨ ਸੈੱਲ, ਐਫਐਸਟੀ, ਵੀਐਸਟੀ, ਐਸਐਸਟੀ, ਵੀਡੀਓ ਵਿਊਇੰਗ ਟੀਮਾਂ, ਲੇਖਾ ਟੀਮਾਂ ਅਤੇ ਸਹਾਇਕ ਖਰਚਾ ਨਿਗਰਾਨ ਤਾਇਨਾਤ ਕੀਤੇ ਗਏ ਹਨ ਤਾਂ ਜੋ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚੇ ’ਤੇ ਨਿਗ੍ਹਾ ਰੱਖੀ ਜਾ ਸਕੇ।

ਇਸ ਤੋਂ ਪਹਿਲਾਂ ਖਰਚਾ ਨਿਗਰਾਨ ਨੇ ਸਹਾਇਕ ਖਰਚਾ ਨਿਗਰਾਨਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਬੁੱਕ ਕੀਤੇ ਜਾਣ ਵਾਲੇ ਖਰਚਿਆਂ ਸਬੰਧੀ ਜ਼ਰੂਰੀ ਹਦਾਇਤਾਂ ਦਿੱਤੀਆਂ। ਉਨ੍ਹਾਂ ਸਹਾਇਕ ਖਰਚਾ ਨਿਗਰਾਨਾਂ ਨੂੰ ਵੀ.ਐਸ.ਟੀ., ਐਫ.ਐਸ.ਟੀ. ਅਤੇ ਐਸ.ਐਸ.ਟੀਜ਼. ਨਾਲ ਤਾਲਮੇਲ ਰੱਖਣ ਲਈ ਕਿਹਾ ਤਾਂ ਜੋ ਚੋਣ ਖਰਚੇ ਦੀ ਅਸਰਦਾਰ ਨਿਗਰਾਨੀ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਹਰੇਕ ਉਮੀਦਵਾਰ ਲਈ ਚੋਣ ਖਰਚੇ ਦੀ ਸੀਮਾ 95 ਲੱਖ ਰੁਪਏ ਤੈਅ ਕੀਤੀ ਗਈ ਹੈ।
ਇਸ ਮੌਕੇ ਵਧੀਕ ਕਮਿਸ਼ਨਰ ਨਗਰ ਨਿਗਮ-ਕਮ- ਨੋਡਲ ਅਫ਼ਸਰ ਜ਼ਿਲ੍ਹਾ ਪੱਧਰੀ ਖਰਚਾ ਨਿਗਰਾਨ ਸੈੱਲ, ਸਮੂਹ ਸਹਾਇਕ ਰਿਟਰਨਿੰਗ ਅਫ਼ਸਰ ਅਤੇ ਨਿਗਰਾਮ ਟੀਮਾਂ ਵੀ ਮੌਜੂਦ ਸਨ। 

ਕੈਪਸ਼ਨ : ਖਰਚਾ ਨਿਗਰਾਨ ਮਾਧਵ ਦੇਸ਼ਮੁਖ ਅਤੇ ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਫਲਾਇੰਗ ਸਕੁਐਡ, ਸਟੈਟਿਕ ਸਰਵੇਲੈਂਸ, ਵੀਡਿਓ ਸਰਵੇਲੈਂਸ, ਵੀਡੀਓ ਵਿਊਇੰਗ ਅਤੇ ਲੇਖਾ ਟੀਮਾਂ ਨਾਲ ਮੀਟਿੰਗ ਦੌਰਾਨ।

Leave a Comment

Your email address will not be published. Required fields are marked *

Scroll to Top