ਮਾਨਯੋਗ ਸ੍ਰੀ ਸੁਰਿੰਦਰ ਲਾਂਬਾ ਆਈ,ਪੀ.ਐਸ.ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਵੱਲੋ ਦਿੱਤੇ ਦਿਸ਼ਾ ਨਿਰਦੇਸਾ ਅਤੇ ਸ਼੍ਰੀ ਸਰਬਜੀਤ ਸਿੰਘ ਪੀ.ਪੀ.ਐਸ,ਐਸ. ਪੁਲਿਸ ਕਪਤਾਨ ਹੁਸ਼ਿਆਰਪੁਰ ਦੀ ਰਹਿਨੁਮਾਈ ਹੇਠ ਪੰਜਾਬ ਦੇ ਨੋਜਵਾਨਾਂ ਵਿਚ ਨਸ਼ੇ ਦੇ ਵਧਦੇ ਰੁਝਾਨਾ ਨੂੰ ਮੱਦ-ਏ-ਨਜਰ ਰੱਖਦੇ ਹੋਏ ਨਸ਼ਿਆ ਦੇ ਪ੍ਰਭਾਵ ਨੂੰ ਖਤਮ ਕਰਨ ਦੀ ਮੁਹਿਮ ਪੰਜਾਬ ਪੁਲਿਸ ਵਲੋਂ ਅਰੰਭ ਕੀਤੀ ਹੋਈ ਹੈ ।
ਇਸੇ ਮੁਹਿੰਮ ਤਹਿਤ ਸ਼੍ਰੀ ਪਰਮਿੰਦਰ ਸਿੰਘ ਉਪ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਤੇ 51 ਜਗਜੀਤ ਸਿੰਘ ਮੁੱਖ ਅਫਸਰ ਥਾਣਾ ਮੇਹਟੀਆਣਾ ਅਤੇ ਉੱਚ ਅਫਸਰਾਂ ਦੀਆਂ ਹਦਾਇਤਾਂ ਦੀ ਇੰਨ- ਬਿੰਨ ਪਾਲਣਾ ਕਰਦੇ ਹੋਏ ਅੱਜ ਮਿਤੀ 09-02-2024 ਨੂੰ ਪਿੰਡ ਫਦਮਾ ਦੀ ਗਰਾਉਡ ਵਿਖੇ ਫੁੱਟਵਾਲ ਦੇ ਮੈਚ ਕਰਵਾਏ ਗਏ। ਇਸ ਮੌਕੇ ਉੱਕਤ ਫੁੱਟਵਾਲ ਮੈਚ ਵਿੱਚ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਤੇ ਪ੍ਰਮੁੱਖ ਸਖਸ਼ੀਅਤਾਂ ਨੇ ਭਾਗ ਲਿਆ।ਇਸ ਟੂਰਨਾਮੈਂਟ ਵਿੱਚ ਪਿੰਡ ਅਹਿਰਾਣਾ ਕਲਾ ਅਤੇ ਪਿੰਡ ਫੁਗਲਾਣਾ ਦੀਆਂ ਟੀਮਾਂ ਵਿੱਚਕਾਰ ਫੁੱਟਵਾਲ ਦਾ ਮੈਚ ਕਰਵਾਇਆ ਗਿਆ,ਜੋ $I ਜਗਜੀਤ ਸਿੰਘ ਮੁੱਖ ਅਫਸਰ ਥਾਣਾ ਵੱਲੋ ਪੰਜਾਬ ਪੁਲਿਸ ਵਲੋਂ ਸ਼ੁਰੂ ਕੀਤੇ ਉਪਰਾਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਇਹੋ ਜਿਹੇ ਨਿਵੇਕਲੀ ਮੁਹਿੰਮ ਨੌਜਵਾਨ ਪੀੜ੍ਹੀ ਨੂੰ ਨਸਿਆ ਵਰਗੀਆਂ ਮਾੜੀਆਂ ਅਲਾਮਤਾਂ ਤੋਂ ਦੂਰ ਰੱਖਣ ਵਿੱਚ ਅਹਿਮ ਰੋਲ ਅਦਾ ਕਰੇਗੀ ਅਤੇ ਥਾਣਾ ਇਲਾਕਾ ਦੇ ਨੌਜਵਾਨਾਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਵੱਧ ਤੋਂ ਵੱਧ ਖੇਡਾਂ ਵਿਚ ਹਿਸਾ ਲੈਣ ਲਈ ਉਤਸਾਹਿਤ ਕੀਤਾ ।

















































