Click on the Edit Content button to edit/add the content.

ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਨੈਸ਼ਨਲ ਫੂਡ ਸਕਿਓਰਿਟੀ ਐਕਟ ਤਹਿਤ ਚੱਲ ਰਹੀਆਂ ਸਕੀਮਾਂ ਦਾ ਨਿਰੀਖਣ

ਜਲੰਧਰ, 23 ਸਤੰਬਰ : ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਜ਼ਿਲ੍ਹਾ ਜਲੰਧਰ ਦੇ ਅਚਨਚੇਤ ਦੌਰੇ ਦੌਰਾਨ ਨੈਸ਼ਨਲ ਫੂਡ ਸਕਿਓਰਿਟੀ ਐਕਟ, 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ।

ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੋਰਾਇਆ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤੇ ਸਰਕਾਰੀ ਮਿਡਲ ਸਕੂਲ ਰੁੜਕਾ ਖੁਰਦ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੜਾ ਪਿੰਡ ਦਾ ਦੌਰਾ ਕੀਤਾ।



ਇਸ ਦੌਰਾਨ ਉਨ੍ਹਾਂ ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਮਿਡ-ਡੇ ਮੀਲ ਸਕੀਮ ਦਾ ਜਾਇਜ਼ਾ ਲਿਆ ਅਤੇ ਸਟਾਫ਼ ਨੂੰ ਮਿਡ-ਡੇ ਮੀਲ ਦੀ ਗੁਣਵੱਤਾ ਯਕੀਨੀ ਬਣਾਉਣ ਤੇ ਰਾਸ਼ਨ ਨੂੰ ਸੁਰੱਖਿਅਤ ਢੰਗ ਨਾਲ ਰੱਖਣ ਦੀਆਂ ਹਦਾਇਤਾਂ ਕੀਤੀਆਂ। 

ਉਪਰੰਤ ਆਂਗਣਵਾੜੀ ਕੇਂਦਰਾਂ ਦੀ ਚੈਕਿੰਗ ਕੀਤੀ ਗਈ। ਇਸ ਤੋਂ ਬਾਅਦ ਮੈਂਬਰ ਕਮਿਸ਼ਨ ਨੇ ਰਾਸ਼ਨ ਡਿਪੂਆਂ ਦਾ ਨਿਰੀਖਣ ਕੀਤਾ ਅਤੇ ਕਣਕ ਦੀ ਵੰਡ ਸਬੰਧੀ ਮੌਕੇ ’ਤੇ ਨਿਰਦੇਸ਼ ਦਿੱਤੇ।

ਇਸ ਦੌਰੇ ਦੌਰਾਨ ਸ਼੍ਰੀ ਧਾਲੀਵਾਲ ਨੇ ਲਾਭਪਾਤਰੀਆਂ ਨੂੰ ਕਮਿਸ਼ਨ ਦੇ ਹੈਲਪਲਾਈਨ ਨੰਬਰ 9876764545 ਅਤੇ ਈਮੇਲ punjabfoodcommission@gmail.com ਤੋਂ ਵੀ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਨੈਸ਼ਨਲ ਫੂਡ ਸਕਿਓਰਟੀ ਐਕਟ, 2013 ਅਧੀਨ ਚੱਲ ਰਹੀਆਂ ਸਕੀਮਾਂ ਸਬੰਧੀ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਰ (ਵਿਕਾਸ) ਕੋਲ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

Table of Contents

Scroll to Top