ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਪਿੰਡ ਤਾਜਪੁਰ ’ਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 10 ਅਪ੍ਰੈਲ ਨੂੰ

ਜਲੰਧਰ, 07 ਅਪ੍ਰੈਲ : ਮੁੱਖ ਖੇਤੀਬਾੜੀ ਅਫ਼ਸਰ ਡਾ.ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਰਤੀ ਮਾਤਾ ਬਚਾਓ ਅਭਿਆਨ ਤਹਿਤ ਜਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ 10 ਅਪ੍ਰੈਲ 2026 ਨੂੰ ਜਿਲ੍ਹਾ ਜਲੰਧਰ ਦੇ ਪਿੰਡ ਤਾਜਪੁਰ ਵਿਖੇ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ।
ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਧਰਤੀ ਮਾਤਾ ਬਚਾਓ ਅਭਿਆਨ ਨੂੰ ਸਮਰਪਿਤ ਖੇਤੀ ਕੈਂਪ ਦੌਰਾਨ ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ  ਡਿਪਟੀ ਕਮਿਸ਼ਨਰ ਵਲੋਂ ਕੈਂਪ ਦਾ ਉਦਘਾਟਨ ਕੀਤਾ ਜਾਵੇਗਾ ਅਤੇ ਸੰਯੁਕਤ ਡਾਇਰੇਕਟਰ ਖੇਤੀਬਾੜੀ(ਇਨਪੁੱਟਸ) ਡਾ. ਗੁਰਨਾਮ ਸਿੰਘ ਵਲੋਂ ਕੈਂਪ ਦੀ ਪ੍ਰਧਾਨਗੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਕਿਸਾਨਾਂ ਨੂੰ ਸਾਓਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਅਤੇ ਖੇਤੀਬਾੜੀ ਵਿਭਾਗ ਦੇ ਅਫਸਰ ਪਹੁੰਚ ਰਹੇ ਹਨ। ਉਹਨਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਮਿਤੀ 10 ਅਪ੍ਰੈਲ ਨੂੰ ਪਿੰਡ ਤਾਜਪੁਰ ਵਿਖੇ ਲਗਾਏ ਜਾ ਰਹੇ ਜ਼ਿਲ੍ਹਾ ਪੱਧਰੀ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਕੇ ਖੇਤੀਬਾੜੀ ਮਾਹਿਰਾਂ ਦੇ ਸੁਝਾਵਾਂ ਅਨੁਸਾਰ ਖੇਤੀ ਨੂੰ ਲਾਹੇਵੰਦ ਧੰਦਾ ਬਣਾਕੇ ਸੂਬੇ ਦੀ ਆਰਥਿਕ ਪ੍ਰਗਤੀ ਵਿੱਚ ਵੱਡਮੁੱਲਾ ਯੋਗਦਾਨ ਪਾਉਣ। 

Leave a Comment

Your email address will not be published. Required fields are marked *

Scroll to Top