ਵਿਧਾਇਕ ਮੋਹਿੰਦਰ ਭਗਤ ਵਲੋਂ ਹਲਕੇ ਦੇ ਕੰਮਾਂ ਸਬੰਧੀ ਕਾਰਪੋਰੇਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ

ਜਲੰਧਰ , 21 ਅਗਸਤ:- ਆਮ ਆਦਮੀ ਪਾਰਟੀ ਦੀ ਸਰਕਾਰ ਦੇ ਲੋਕ ਪੱਖੀ ਕੰਮਾਂ ਨੂੰ ਅਗਾਂਹ ਵਧਉਂਦੇ ਹੋਏ ਹਲਕਾ ਜਲੰਧਰ ਪੱਛਮੀ ਦੇ ਵਿਧਾਇਕ ਮੋਹਿੰਦਰ ਭਗਤ ਵਲੋਂ ਹਲਕੇ ਵਿੱਚ ਆ ਰਹੀਆਂ ਸੀਵਰੇਜ, ਸੜਕਾਂ, ਲਾਈਟਾਂ ਦੀਆਂ ਸਮੱਸਿਆਵਾਂ ਨੂੰ ਖਤਮ ਕਰਨ ਲਈ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਨਾਲ ਮੀਟਿੰਗ ਕੀਤੀ।

ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕੇ ਜਲਦ ਤੋਂ ਜਲਦ ਸਾਰੇ ਹਲਕੇ ਦੇ ਸੀਵਰੇਜ ਸਿਸਟਮ ਨੂੰ ਸੁਚਾਰੂ ਕੀਤਾ ਜਾਵੇ।

ਸੀਵਰੇਜ ਸਿਸਟਮ ਬੰਦ ਹੋਣ ਨਾਲ ਹਲਕੇ ਦੇ ਲੋਕਾਂ ਨੂੰ ਬਹੁਤ ਦਿੱਕਤਾਂ ਆ ਰਹੀਆਂ ਹਨ।ਇਸ ਲਈ ਇਸ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ

ਇਸ ਤੋਂ ਇਲਾਵਾ ਸਟਰੀਟ ਲਾਈਟ ਨੂੰ ਦਰੁਸਤ ਕਰਨ ਦੇ ਆਦੇਸ਼ ਦਿੱਤੇ ਗਏ ।

ਵਿਧਾਇਕ ਨੇ ਕਿਹਾ ਕਿ ਬਰਸਾਤੀ ਮੌਸਮ ਹੋਣ ਕਾਰਨ ਸੜਕਾਂ ਨੂੰ ਰਿਪੇਅਰ ਕੀਤਾ ਜਾਵੇ ਤਾਂ ਜੋ ਕਿਸੇ ਵੀ ਕਿਸਮ ਦੀ ਦੁਰਘਟਨਾ ਤੋਂ ਬਚਿਆ ਜਾ ਸਕੇ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਨੇ ਕਿਹਾ ਕਿ ਜਲੰਧਰ ਪੱਛਮੀ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਆਉਣ ਨਹੀਂ ਦਿੱਤੀ ਜਾਵੇਗੀ।

ਇਸ ਮੌਕੇ ਐਸ ਈ ਰਜਨੀਸ਼ ਡੋਗਰਾ, ਐਸ ਈ ਰਾਹੁਲ ਗਗਨੇਜਾ, ਕਰਨ ਦੱਤਾ ਐਸ ਡੀ ਓ, ਅਮਿਤੋਜ ਐਸ ਡੀ ਓ, ਐਸ ਈ ਡਾਕਟਰ ਸ਼੍ਰੀ ਕ੍ਰਿਸ਼ਨ ਤੇ ਹੋਰ ਦਰਜਾ ਬਦਰਜਾ ਅਫ਼ਸਰ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top