22 ਸਾਲਾਂ ਨੌਜਵਾਨ ਦੀ ਨਸ਼ੇ ਕਾਰਨ ਹੋਈ ਮੌਤ

ਮੋਗਾ :- ਪੰਜਾਬ ਮੋਗਾ ਦੇ ਪਿੰਡ ਸਿੰਘਾਂਵਾਲਾ ਦੇ ਹੋਮਗਾਰਡ ਵਿਚ ਤਾਇਨਾਤ ਜਵਾਨ ਦੇ 22 ਸਾਲਾ ਨੌਜਵਾਨ ਪੁੱਤਰ ਦੀ ਨਸ਼ੇ ਕਾਰਣ ਮੌਤ ਹੋਣ ਦੀ ਸੂਚਨਾ ਮਿਲੀ ਹੈ। ਪਰਿਵਾਰ ਦਾ ਕਹਿਣਾ ਹੈ ,ਕਿ ਮ੍ਰਿਤਕ ਨੌਜਵਾਨ ਰਣਜੀਤ ਸਿੰਘ ਉਰਫ ਭੋਲਾ ਨੂੰ ਉਸਦੇ ਪਿੰਡ ਦੇ ਹੀ ਦੋ ਨੌਜਵਾਨਾਂ ਵੱਲੋਂ ਨਸ਼ਾ ਕਰਾਇਆ ਗਿਆ ਸੀ, ਜਿਸ ਤੋਂ ਬਾਅਦ ਉਕਤ ਨੌਜਵਾਨ ਦੀ ਮੌਤ ਹੋ ਗਈ। ਇਸ ਮੌਕੇ ਪੁਲਸ ਅਧਿਕਾਰੀ, ਡਾਕਟਰ ਅਤੇ ਨੌਜਵਾਨ ਦੇ ਮਾਪਿਆਂ ਵੱਲੋਂ ਇਸ ਘਟਨਾ ਸਬੰਧੀ ਪੁਸ਼ਟੀ ਕੀਤੀ ਗਈ ਹੈ। ਮ੍ਰਿਤਕ ਨੌਜਵਾਨ ਵਿਆਹਿਆ ਹੋਇਆ ਸੀ ਅਤੇ ਦੋ ਬੱਚਿਆਂ ਦਾ ਪਿਤਾ ਸੀ।

ਪੰਜਾਬ ਹੋਮਗਾਰਡ ਵਿਚ ਤਾਇਨਾਤ ਮ੍ਰਿਤਕ ਨੌਜਵਾਨ ਦੇ ਪਿਤਾ ਸ਼ਿਵਰਾਜ ਸਿੰਘ ਨੇ ਦੱਸਿਆ ਕਿ ਸਵੇਰੇ ਦੋ ਨੌਜਵਾਨ ਜਿਨ੍ਹਾਂ ਵਿਚ ਇਕ ਨੌਜਵਾਨ ਸੁੱਖਾ ਸਿੰਘ ਸੀ ।ਜਦਕਿ ਇਕ ਦਾ ਮੂੰਹ ਢਕਿਆ ਹੋਇਆ ਸੀ ।ਮੋਟਰਸਾਈਕਲ ‘ਤੇ ਉਨ੍ਹਾਂ ਦੇ ਘਰ ਆਏ ਅਤੇ ਉਸ ਦੇ ਪੁੱਤਰ ਬਾਰੇ ਪੁੱਛ ਕੇ ਚਲੇ ਗਏ। ਇਸ ਤੋਂ ਬਾਅਦ ਉਨ੍ਹਾਂ ਨੂੰ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਤੁਹਾਡਾ ਪੁੱਤ ਡਿੱਗਾ ਪਿਆ ਹੈ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਪਿਤਾ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੇ ਪਹਿਲਾਂ ਵੀ ਕਿਹਾ ਸੀ ਕਿ ਅਸੀਂ ਤੁਹਾਡੇ ਪੁੱਤ ਨੂੰ ਗੱਡੀ ਚੜ੍ਹਾ ਕੇ ਮਾਰ ਦੇਵਾਂਗੇ। ਉਨ੍ਹਾਂ ਕਿਹਾ ਕਿ ਉਸ ਦੇ ਪੁੱਤਰ ਦੀ ਮੌਤ ਨਸ਼ੇ ਕਾਰਣ ਹੋਈ ਹੈ, ਉਨ੍ਹਾਂ ਦੇ ਪਿੰਡ ਵਿਚ ਵੱਡੀ ਗਿਣਤੀ ਵਿਚ ਲੋਕ ਨਸ਼ਾ (ਚਿੱਟਾ) ਪੀ ਰਹੇ ਹਨ। ਜਾਂਚ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਨਸ਼ੇ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾਣ।

Leave a Comment

Your email address will not be published. Required fields are marked *

Scroll to Top