ਮੋਹਾਲੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੂਰੇ ਮੋਹਾਲੀ ‘ਚ ਪਾਰਟੀ ਦੇ ਵਰਕਰਾਂ ਵਲੋਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਾਰਟੀ ਦੇ ਆਗੂਆਂ ਵਲੋਂ ਭਾਜਪਾ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਆਗੂਆਂ ਨੇ ਕਿਹਾ ਕਿ ਕੇਜਰੀਵਾਲ ਇਕਲੌਤੇ ਅਜਿਹੇ ਆਗੂ ਹਨ, ਜਿਹੜੇ ਹਰ ਗੱਲ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਘੇਰਦੇ ਹਨ ਅਤੇ ਇਸੇ ਲਈ ਉਨ੍ਹਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਬਚਾਉਣ ਲਈ ਬਹੁਤ ਕੁੱਝ ਕਰਨਾ ਪੈਂਦਾ ਹੈ ਅਤੇ ਲੋਕ ਹੀ ਸਭ ਕੁੱਝ ਬਦਲਣਗੇ। ਆਗੂਆਂ ਨੇ ਕਿਹਾ ਕਿ ਅਸੀਂ ਕੇਜਰੀਵਾਲ ਸਾਹਿਬ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰ ਰਹੇ ਹਾਂ। ਪ੍ਰਦਰਸ਼ਨ ਕਰ ਰਹੇ ਪਾਰਟੀ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਜਨਤਾ ਪ੍ਰਧਾਨ ਮੰਤਰੀ ਮੋਦੀ ਨੂੰ ਇਸ ਦਾ ਜਵਾਬ ਦੇਵੇਗੀ।

















































