ਮੋਹਾਲੀ : -ਪੰਜਾਬ ਸਕੂਲ ਸਿੱਖਿਆ ਬੋਰਡ ਨੇ, ਉਨ੍ਹਾਂ ਸਾਰੇ ਸਕੂਲਾਂ ‘ਤੇ ਸ਼ਿਕੰਜਾ ਕੱਸਿਆ ਹੈ, ਜਿਨ੍ਹਾਂ ਨੇ 2023-24 ਲਈ 9ਵੀਂ ਅਤੇ 11ਵੀਂ ਜਮਾਤ ‘ਚ ਬਾਹਰੀ ਸੂਬਿਆਂ ਜਾਂ ਦੂਜੇ ਬੋਰਡ ਦੇ ਦਾਖ਼ਲ ਕੀਤੇ ,ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਪ੍ਰਕਿਰਿਆ ਪੂਰੀ ਨਹੀਂ ਕੀਤੀ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਉਕਤ ਸਾਰੇ ਹੀ ਸਕੂਲਾਂ ਨੂੰ ਇਹ ਹੁਕਮ ਜਾਰੀ ਕੀਤੇ ਹਨ ਕਿ ਉਹ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਹਰ ਤਰ੍ਹਾਂ ਦੇ ਦਸਤਾਵੇਜ਼ 28 ਮਾਰਚ ਤੱਕ ਸਿੱਖਿਆ ਬੋਰਡ ਕੋਲ ਜਮ੍ਹਾਂ ਕਰਵਾ ਦੇਣ।
ਅਣਗਹਿਲੀ ਕਰਨ ਵਾਲੇ ਸਕੂਲਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ। ਸਿੱਖਿਆ ਬੋਰਡ ਵੱਲੋਂ ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ, ਕਿਉਂਕਿ ਕੋਈ ਅਕੈਡਮੀ ਜਾਂ ਕੋਈ ਸਕੂਲ ਵਿਦਿਆਰਥੀਆਂ ਦੇ ਨਿਰਧਾਰਿਤ ਸਮੇਂ ਤੋਂ ਬਾਅਦ ਜਾਅਲੀ ਦਸਤਾਵੇਜ਼ ਰਜਿਸਟ੍ਰੇਸ਼ਨ ਤਿਆਰ ਨਾ ਕਰ ਸਕੇ।

















































