ਮੋਹਿੰਦਰ ਭਗਤ ਨੇ ਵਿਸ਼ਵਕਰਮਾ ਦਿਵਸ ਮੌਕੇ ਬਾਬਾ ਵਿਸ਼ਵਕਰਮਾ ਭਵਨ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਜਲੰਧਰ, 9 ਨਵੰਬਰ : ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਵਿਸ਼ਵਕਰਮਾ ਦਿਵਸ ਮੌਕੇ ਬਾਬਾ ਵਿਸ਼ਵਕਰਮਾ ਭਵਨ ਫੋਕਲ ਪੁਆਇੰਟ,ਜਲੰਧਰ ਵਿਖੇ ਨਤਮਸਤਕ ਹੋ ਕੇ ਲੋਕਾਂ ਨੂੰ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੱਤੀ ਅਤੇ ਹੁਨਰਮੰਦ ਕਾਰੀਗਰਾਂ ਦੀ ਸੂਬੇ ਦੀ ਆਰਥਿਕਤਾ ਦੀ ਮਜ਼ਬੂਤੀ ਲਈ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਹੁਨਰਮੰਦ ਲੋਕਾਂ, ਉਸਾਰੀ ਅਤੇ ਸਿਰਜਣਾਤਮਕ ਉਤੱਮਤਾ ਦੇ ਸਦੀਵੀਂ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਵਿਸ਼ਵਕਰਮਾ ਦਿਵਸ ਸਾਨੂੰ ਸਭ ਨੂੰ ਕਿਰਤ ਦੀ ਮਹਾਨਤਾ ਅਤੇ ਆਪਣੇ ਫਰਜ਼ਾਂ ਨੂੰ ਪੂਰੀ ਇਮਾਨਦਾਰੀ, ਸਮਰਪਣ ਦੀ ਭਾਵਨਾ ਅਤੇ ਜਿੰਮੇਵਾਰੀ ਨਾਲ ਨਿਭਾਉਣ ਦੀ ਯਾਦ ਦਿਵਾਉਦਾ ਹੈ।
ਕਿਰਤੀ ਜਮਾਤ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੰਦਿਆਂ ਸ੍ਰੀ ਭਗਤ ਨੇ ਕਿਹਾ ਕਿ ਹੁਨਰਮੰਦ ਕਾਰੀਗਾਰ ਪੰਜਾਬ ਦੀ ਆਰਥਿਕਤਾ ਲਈ ਖੇਤੀਬਾੜ੍ਹੀ ਮਸ਼ੀਨਰੀ ਨੂੰ ਬਣਾਉਣ, ਉਸਾਰੀ ਬੁਨਿਆਦੀ ਢਾਂਚੇ ਅਤੇ ਉਦਯੋਗਾਂ ਨੂੰ ਚੱਲਦਾ ਰੱਖਣ ਲਈ ਰੀੜ੍ਹ ਦੀ ਹੱਡੀ ਹਨ।
ਉਨ੍ਹਾਂ ਕਿਹਾ ਕਿ ਹੁਨਰਮੰਦ ਲੋਕਾਂ ਦੀ ਮਿਹਨਤ ਪੰਜਾਬ ਦੀ ਆਰਥਿਕਤਾ ਦੀ ਪ੍ਰਗਤੀ ਲਈ ਬਹੁਤ ਮਹੱਤਵਪੂਰਨ ਹੈ। ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਰਵਾਇਤੀ ਹੁਨਰ ਨੂੰ ਆਧੁਨਿਕ ਤਕਨਾਲੌਜੀ ਨਾਲ ਜੋੜ ਕੇ ਰੋਜਗਾਰ ਤੇ ਸਵੈ-ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਦਾ ਸੱਦਾ ਦਿੱਤਾ।
—————–

Table of Contents

Scroll to Top