ਸਿੱਖ ਤਾਲਮੇਲ ਕਮੇਟੀ ਵੱਲੋਂ ਮਹੀਨਾਵਾਰ ਗੁਰਮਤਿ ਸਮਾਗਮ ਕਰਵਾਇਆ ਗਿਆ

ਜਲੰਧਰ(ਪਰਮਜੀਤ ਸਾਬੀ)- ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਅੱਗੇ ਤੋਰਦੇ ਹੋਏ ਸਿਖ ਤਾਲਮੇਲ ਕਮੇਟੀ ਵਲੋ ਆਰੰਭ ਕੀਤੇ ਮਹੀਨਾਵਾਰ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਇਸ ਮਹੀਨੇ ਦਾ ਸਮਾਗਮ ਸਿੱਖ ਤਾਲਮੇਲ ਕਮੇਟੀ ਦੇ ਸੀਨੀਅਰ ਮੈਂਬਰ ਗੁਰਵਿੰਦਰ ਸਿੰਘ ਸਿੱਧੂ ਜੀ ਦੇ ਗ੍ਰਹਿ 16 ਗੋਲਡਨ ਕਲੋਨੀ, ਬਲਾਕ ਸੀ, ਨੇੜੇ ਬਾਬਾ ਢਾਬਾ, ਦੀਪ ਨਗਰ ਜਲੰਧਰ ਕੈਂਟ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੇ ਆਰੰਭ ਵਿੱਚ ਗੁਰੂ ਘਰ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਿਆਂਦੇ ਗਏ ਉਪਰੰਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਗੁਰੂ ਸਾਹਿਬ ਜੀ ਦੀ ਹਜੂਰੀ ਵਿੱਚ ਕੀਤੇ ਗਏ। ਉਪਰੰਤ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਕਰਨ ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਸਾਹਿਬ ਨਰਿੰਦਰ ਸਿੰਘ ਜੀ ਨੇ ਰਸਭਿੰਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ।ਇਸ ਉਪਰੰਤ ਸਿੱਖ ਤਾਲਮੇਲ ਕਮੇਟੀ ਦੇ ਆਗੂਆਂ ਜਿਨਾਂ ਵਿੱਚ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਤਜਿੰਦਰ ਸਿੰਘ ਸੰਤ ਨਗਰ ਸੰਗਤਾਂ ਦੇ ਸਨਮੁਖ ਹੋਕੇ ਕਿਹਾ ਕਿ ਅੱਜ ਸਮੇਂ ਦੀ ਲੋੜ ਆਪਣੇ ਬੱਚਿਆਂ ਨੂੰ ਇਹੋ ਜਿਹੇ ਗੁਰਮਤਿ ਸਮਾਗਮਾਂ ਨਾਲ ਜੋੜਣ ਦੀ ਹੈ। ਓਹਨਾ ਨੇ ਕਿਹਾ ਕਿ ਸਭ ਨੂੰ ਆਪਣੇ ਬੱਚਿਆਂ ਨੂੰ ਇਸ ਤਰਾ ਦੇ ਸਮਾਗਮਾਂ ਵਿੱਚ ਜਰੂਰ ਲੈ ਕੇ ਆਉਣਾ ਚਾਹੀਦਾ ਹੈ ਤਾਂ ਜੋਂ ਬੱਚੇ ਆਪਣੇ ਪੁਰਾਤਨ ਇਤਿਹਾਸ ਨਾਲ ਜੁੜ ਸਕਣ। ਉਕਤ ਆਗੂਆਂ ਨੇ ਇਹ ਕਿਹਾ ਕਿ ਇਹ ਸਮਾਗਮ ਨਿਰੰਤਰ ਇਸੇ ਤਰ੍ਹਾਂ ਹੀ ਚਲਦੇ ਰਹਿਣਗੇ। ਉਹਨਾਂ ਨਾਲ ਹੀ ਇਹ ਕਿਹਾ ਕਿ ਇਨਾ ਸਮਾਗਮਾਂ ਦਾ ਮੰਤਵ ਵੱਧ ਤੋਂ ਵੱਧ ਨੌਜਵਾਨਾਂ ਨੂੰ ਗੁਰਮਤ ਸਮਾਗਮਾਂ ਨਾਲ ਜੋੜ ਕੇ ਸਿੱਖੀ ਦਾ ਪ੍ਰਚਾਰ ਅਤੇ ਪਸਾਰ ਕਰਨਾ ਹੈ। ਇਸ ਮੋਕੇ ਹਰਜੋਤ ਸਿੰਘ ਲੱਕੀ ਬੁਲਾਰਾ ਸਿੰਘ ਸਭਾਵਾਂ ਦੀ ਅਗਵਾਈ ਵਿੱਚ ਇੱਕ ਕਮੇਟੀ ਬਣਾਈ ਗਈ। ਉਪਰੰਤ ਸਿੱਖ ਤਾਲਮੇਲ ਕਮੇਟੀ ਦੇ ਆਗੂਆਂ ਵੱਲੋਂ ਗੁਰਵਿੰਦਰ ਸਿੰਘ ਸਿੱਧੂ ਦੇ ਪਰਿਵਾਰਿਕ ਮੈਂਬਰਾਂ ਨੂੰ ਗੁਰੂ ਘਰ ਦਾ ਬਖਸ਼ਿਆ ਸਰੋਪਾ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੀਪ ਨਗਰ ਦੇ ਪ੍ਰਧਾਨ ਕਰਨੈਲ ਸਿੰਘ ਅਤੇ ਜਨਕ ਸਿੰਘ ਨੇ ਵੀ ਸਿੱਖ ਤਾਲਮੇਲ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।ਇਸ ਮੋਕੇ ਹੋਰਨਾਂ ਤੋਂ ਇਲਾਵਾ ਹਰਪ੍ਰੀਤ ਸਿੰਘ ਸੋਨੂ, ਸੰਨੀ ਉਬਰਾਏ, ਗੁਰਦੀਪ ਸਿੰਘ ਕਾਲੀਆ ਕਲੋਨੀ ,ਗੁਰਵਿੰਦਰ ਸਿੰਘ ਨਾਗੀ, ਵਿੱਕੀ ਸਿੰਘ ਖਾਲਸਾ ,ਹਰਜੋਤ ਸਿੰਘ ਲੱਕੀ ,ਹਰਪਾਲ ਸਿੰਘ ਪਾਲੀ ,ਹਰਪ੍ਰੀਤ ਸਿੰਘ ਰੋਬਿਨ, ਅਰਵਿੰਦਰ ਸਿੰਘ ਬਬਲੂ, ਲਖਬੀਰ ਸਿੰਘ ਲੱਕੀ, ਸੁੱਚਾ ਸਿੰਘ ਮਨਰਾਜ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top